ਨੌਜਵਾਨ ਨੇ ਸ਼ੱਕੀ ਹਾਲਾਤ ’ਚ ਲਿਆ ਫਾਹਾ
ਨੌਜਵਾਨ ਨੇ ਸ਼ੱਕੀ ਹਾਲਤ ਵਿੱਚ ਫੰਦਾ ਲਗਾ ਕੇ ਦਿੱਤੀ ਜਾਨ
Publish Date: Wed, 01 Apr 2026 09:26 PM (IST)
Updated Date: Thu, 02 Apr 2026 04:14 AM (IST)

ਐਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਮਹਾਨਗਰ ਦੇ ਮੁੰਡੀਆਂ ਕਲਾਂ ਵਾਸੀ ਨੌਜਵਾਨ ਨੇ ਸ਼ੱਕੀ ਹਾਲਾਤ ਅੰਦਰ ਫਾਹਾ ਲੈ ਕੇ ਜਿੰਦਗੀ ਨੂੰ ਅਲਵਿਦਾ ਆਖ ਦਿੱਤਾ। ਆਤਮਹੱਤਿਆ ਕਰਨ ਵਾਲੇ ਨੌਜਵਾਨ ਦੀ ਪਛਾਣ ਪਵਨ ਕੁਮਾਰ (21) ਵਜੋਂ ਹੋਈ ਹੈ। ਉਕਤ ਘਟਨਾ ਦੀ ਜਾਣਕਾਰੀ ਮਿਲਣ ਮੌਕੇ ’ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲਿਆ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮੁੰਡੀਆਂ ਕਲਾ ਵਾਸੀ ਪਵਨ ਕੁਮਾਰ ਨੇ ਆਪਣੇ ਘਰ ’ਚ ਹੀ ਸ਼ੱਕੀ ਹਾਲਾਤ ’ਚ ਫਾਹਾ ਲੈ ਕੇ ਜਾਨ ਦੇ ਦਿੱਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 5 ਭੈਣਾਂ ਦੇ ਇਕਲੌਤੇ ਭਰਾ ਪਵਨ ਕੁਮਾਰ ਵੱਲੋਂ ਆਤਮਹੱਤਿਆ ਕਰਨ ਦਾ ਪਰਿਵਾਰ ਨੂੰ ਪਤਾ ਲੱਗਾ ਤਾਂ ਪਵਨ ਵੱਲੋਂ ਇਹ ਆਤਮਘਾਤੀ ਕਦਮ ਚੁੱਕਣ ਮਗਰੋਂ ਕਾਨੂੰਨ ਦੀ ਮਦਦ ਲੈਣ ਦੀ ਬਜਾਏ ਪਰਿਵਾਰ ਨੇ ਪੁਲਿਸ ਨੂੰ ਜਾਣਕਾਰੀ ਦਿੱਤੇ ਬਿਨ੍ਹਾਂ ਹੀ ਗੁਪਚੁਪ ਢੰਗ ਨਾਲ ਪਵਨ ਦਾ ਅੰਤਿਮ ਸੰਸਕਾਰ ਕਰਨ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਸੀ। ਹਾਲਾਂਕਿ ਪਰਿਵਾਰ ਦੇ ਕਿਸੇ ਜਾਣਕਾਰ ਨੇ ਇਸ ਮਾਮਲੇ ਦੀ ਜਾਣਕਾਰੀ ਚੌਕੀ ਮੁੰਡੀਆਂ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਮੌਕੇ ’ਤੇ ਪੁੱਜ ਕੇ ਪਵਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਚੌਕੀ ਮੁੰਡੀਆਂ ਦੇ ਇੰਚਾਰਜ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਮੁਤਾਬਕ ਸ਼ੁਰੂਆਤੀ ਜਾਂਚ ’ਚ ਪਰਿਵਾਰ ਨੇ ਮ੍ਰਿਤਕ ਕੋਲੋਂ ਕੋਈ ਸੁਸਾਈਡ ਨੋਟ ਮਿਲਣ ਦੀ ਜਾਣਕਾਰੀ ਨਹੀਂ ਦਿੱਤੀ, ਜਿਸ ਕਾਰਨ ਸਿੱਧੇ ਤੌਰ ’ਤੇ ਆਤਮਹੱਤਿਆ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਉਕਤ ਮਾਮਲੇ ’ਚ ਪੋਸਟਮਾਰਟਮ ਰਿਪੋਰਟ ਹਾਸਲ ਕਰ ਕੇ ਅਗਲੇਰੀ ਪੜਤਾਲ ਅਮਲ ਵਿੱਚ ਲਿਆਂਦੀ ਜਾਵੇਗੀ।