ਖੰਨਾ ’ਚ ਕਾਰ ਤੇ ਟਰਾਲੀ ਦੀ ਚਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ, ਤਿੰਨ ਧੀਆਂ ਦਾ ਪਿਓ ਸੀ ਮ੍ਰਿਤਕ
ਖੰਨਾ ਦੇ ਮਲੇਰਕੋਟਲਾ ਰੋਡ ’ਤੇ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ’ਤੇ ਜਾ ਰਹੇ ਦੋ ਨੌਜਵਾਨਾਂ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ। ਮੋਟਰਸਾਈਕਲ ਨੂੰ ਟੱਕਰ ਵੱਜਣ ਕਾਰਨ ਸੜਕ ’ਤੇ ਜਾ ਰਹੀ ਟਰੈਕਟਰ ਟਰਾਲੀ ਹੇਠਾਂ ਇੱਕ ਨੌਜਵਾਨ ਆ ਗਿਆ। ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਦੀ ਪਛਾਣ ਕੁਵਿੰਦਰ ਸਿੰਘ ਫੈਜ਼ਗੜ੍ਹ ਵਜੋਂ ਹੋਈ ਹੈ। ਇਸ ਸੜਕ ਹਾਦਸੇ ‘ਚ ਦੂਸਰਾ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਹੈ।
Publish Date: Mon, 17 Nov 2025 02:53 PM (IST)
Updated Date: Mon, 17 Nov 2025 04:47 PM (IST)
ਸੁਖਵਿੰਦਰ ਸਿੰਘ ਸਲੌਦੀ, ਪੰਜਾਬੀ ਜਾਗਰਣ, ਖੰਨਾ। ਖੰਨਾ ਦੇ ਮਲੇਰਕੋਟਲਾ ਰੋਡ ’ਤੇ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ’ਤੇ ਜਾ ਰਹੇ ਦੋ ਨੌਜਵਾਨਾਂ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ। ਮੋਟਰਸਾਈਕਲ ਨੂੰ ਟੱਕਰ ਵੱਜਣ ਕਾਰਨ ਸੜਕ ’ਤੇ ਜਾ ਰਹੀ ਟਰੈਕਟਰ ਟਰਾਲੀ ਹੇਠਾਂ ਇੱਕ ਨੌਜਵਾਨ ਆ ਗਿਆ। ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਦੀ ਪਛਾਣ ਕੁਵਿੰਦਰ ਸਿੰਘ ਫੈਜ਼ਗੜ੍ਹ ਵਜੋਂ ਹੋਈ ਹੈ। ਇਸ ਸੜਕ ਹਾਦਸੇ ’ਚ ਦੂਸਰਾ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਉਮਰ 40 ਸਾਲ ਆਪਣੇ ਦੋਸਤ ਨਾਲ ਆਪਣੇ ਪਿੰਡ ਫੈਜ਼ਗੜ੍ਹ ਤੋਂ ਮੋਟਰਸਾਈਕਲ ’ਤੇ ਕਿਸੇ ਕੰਮ ਲਈ ਜਾ ਰਿਹਾ ਸੀ। ਜਦੋਂ ਉਹ ਮਲੇਰਕੋਟਲਾ ਰੋਡ ਖੰਨਾ ਵਿਖੇ ਪਹੁੰਚਿਆਂ ਤਾਂ ਉਨ੍ਹਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਸਾਈਡ ਤੋਂ ਟੱਕਰ ਮਾਰ ਦਿੱਤੀ। ਮੋਟਰਾਈਕਲ ’ਤੇ ਜਾ ਰਹੇ ਇੱਕ ਨੌਜਵਾਨ ਦੀ ਟਰੈਕਟਰ ਟਰਾਲੀ ਥੱਲੇ ਆਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਜਿਸ ਨੂੰ ਖੰਨਾ ਦੇ ਸਿਵਲ ਹਸਪਤਾਲ ’ਚ ਇਲਾਜ ਲਈ ਪਹੁੰਚਾਇਆ ਗਿਆ। ਜਿਸ ਦਾ ਡਾਕਟਰਾਂ ਵੱਲੋਂ ਇਲਾਜ ਚੱਲ ਰਿਹਾ ਹੈ। ਮੌਕੇ ਤੋਂ ਕਾਰ ਚਾਲਕ ਟੱਕਰ ਮਾਰ ਕੇ ਫਰਾਰ ਹੋ ਗਿਆ।
ਨੌਜਵਾਨ ਦੇ ਭਰਾ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਤਿੰਨ ਧੀਆਂ ਦਾ ਪਿਓ ਸੀ। ਜੋ ਮਜ਼ਦੂਰੀ ਕਰਕੇ ਰੋਜ਼ੀ ਰੋਟੀ ਲਈ ਇੱਕ ਫੈਕਟਰੀ ‘ਚ ਕੰਮ ਕਰਦਾ ਸੀ। ਘਰ ਦੇ ਹਾਲਾਤ ਪਹਿਲਾਂ ਹੀ ਮਾੜੇ ਸਨ। ਹੁਣ ਅੱਜ ਇਹ ਭਾਣਾ ਵਾਪਰ ਗਿਆ ਜਿਸ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੇ।