ਤੇਜ਼ ਰਫਤਾਰ ਕਾਰ ਨੇ ਦਰੜਿਆ ਨੌਜਵਾਨ, ਜੇਰੇ ਇਲਾਜ ਹੋਈ ਮੌਤ
ਇਸ ਦੁਰਘਟਨਾ ਵਿੱਚ ਉਸ ਦਾ ਭਰਾ ਗੰਭੀਰ ਰੂਪ ਨਾਲ ਫੱਟੜ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੁਧਿਆਣਾ ਲਿਆਂਦਾ ਗਿਆ, ਜਿੱਥੇ ਜੇਰੇ ਇਲਾਜ ਉਸ ਦਾ ਭਰਾ ਦਮ ਤੋੜ ਗਿਆ। ਸਹਾਇਕ ਥਾਣੇਦਾਰ ਜਤਿੰਦਰ ਸਿੰਘ ਮੁਤਾਬਕ ਕਾਰ ਦੇ ਚਾਲਕ ਰੁਪਿੰਦਰ ਕੁਮਾਰ ਨੂੰ ਹਿਰਾਸਤ ਵਿੱਚ ਲੈ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
Publish Date: Thu, 05 Mar 2026 09:52 PM (IST)
Updated Date: Fri, 06 Mar 2026 01:29 PM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਮਹਾਨਗਰ ਲੁਧਿਆਣਾ ਦੇ ਥਾਣਾ ਸਦਰ ਦੇ ਇਲਾਕੇ ਫੁੱਲਾਵਾਲ ਦੇ ਅਧੀਨ ਸੜਕ ਤੇ ਇੱਕ ਤੇਜ਼ ਰਫਤਾਰ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਵਿੱਚ ਜਾਨ ਗਵਾਉਣ ਵਾਲੇ ਮੋਟਰਸਾਈਕਲ ਸਵਾਰ ਦੀ ਪਛਾਣ ਲਾਲ ਜੀ ਮੋਰੀਆ ਦੇ ਰੂਪ ਵਿੱਚ ਹੋਈ ਹੈ। ਇਸ ਦੁਰਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਸਦਰ ਦੀ ਪੁਲਿਸ ਨੇ ਅਨੰਦ ਵਿਹਾਰ ਫੁੱਲਾਵਾਲ ਦੇ ਰਹਿਣ ਵਾਲੇ ਅਮਿਤ ਕੁਮਾਰ ਮੋਰੀਆ ਦੇ ਬਿਆਨ ਉੱਪਰ ਕਾਰ ਦੇ ਚਾਲਕ ਮੁਲਜ਼ਮ ਬੀਆਰਐਸ ਨਗਰ ਪੱਖੋਵਾਲ ਰੋਡ ਵਾਸੀ ਰੁਪਿੰਦਰ ਕੁਮਾਰ ਖਿਲਾਫ ਪਰਚਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਅਮਿਤ ਕੁਮਾਰ ਮੌਰੀਆ ਮੁਤਾਬਕ ਉਸ ਦਾ ਭਰਾ ਲਾਲ ਜੀ ਮੋਰੀਆ ਦੁਰਘਟਨਾ ਵਾਲੇ ਦਿਨ ਚੁੰਗੀ ਪੈਟਰੋਲ ਪੰਪ ਤੋਂ ਆਪਣੇ ਮੋਟਰਸਾਈਕਲ ਵਿੱਚ ਪੈਟਰੋਲ ਪਵਾ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਜਦ ਉਹ ਪ੍ਰੇਮ ਚਿਕਨ ਕਾਰਨਰ ਕੋਲ ਪੁੱਜਾ ਤਾਂ ਇੱਕ ਤੇਜ਼ ਰਫਤਾਰ ਕਾਰ ਦੇ ਚਾਲਕ ਨੇ ਅਣਗਹਿਲੀ ਨਾਲ ਵਾਹਨ ਚਲਾਉਂਦੇ ਹੋਏ ਉਸ ਦੇ ਭਰਾ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਦੁਰਘਟਨਾ ਵਿੱਚ ਉਸ ਦਾ ਭਰਾ ਗੰਭੀਰ ਰੂਪ ਨਾਲ ਫੱਟੜ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੁਧਿਆਣਾ ਲਿਆਂਦਾ ਗਿਆ, ਜਿੱਥੇ ਜੇਰੇ ਇਲਾਜ ਉਸ ਦਾ ਭਰਾ ਦਮ ਤੋੜ ਗਿਆ। ਸਹਾਇਕ ਥਾਣੇਦਾਰ ਜਤਿੰਦਰ ਸਿੰਘ ਮੁਤਾਬਕ ਕਾਰ ਦੇ ਚਾਲਕ ਰੁਪਿੰਦਰ ਕੁਮਾਰ ਨੂੰ ਹਿਰਾਸਤ ਵਿੱਚ ਲੈ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।