ਜੇਐੱਨਐੱਨ, ਲੁਧਿਆਣਾ : ਸ਼ਹਿਰ ਦੇ ਲਾਪਰਾਂ ਰੋਡ 'ਤੇ ਵਾਪਰੇ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਅਪਰਾਧਕ ਮਾਮਲਾ ਦਰਜ ਕਰ ਕੇ ਉਸ ਵਿਚ ਮੋਟਰਸਾਈਕਲ ਮਾਰ ਕੇ ਜ਼ਖ਼ਮੀ ਕਰਨ ਵਾਲੇ ਨੌਜਵਾਨ ਦੇ ਖ਼ਿਲਾਫ਼ ਅਪਰਾਧਕ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕੁਲਵਿੰਦਰ ਸਿੰਘ ਨਿਵਾਸੀ ਬਿਲਾਸਪੁਰ ਨੇ ਦੱਸਿਆ ਕਿ ਉਸ ਦਾ ਪੁੱਤਰ ਜਸਪ੍ਰਰੀਤ ਸਿੰਘ ਬੱਲਬ ਟੈਕਸਟਾਈਲ ਫੈਕਟਰੀ 'ਚ ਕੰਮ ਕਰਦਾ ਹੈ। ਉਹ ਸਵੇਰ ਵੇਲੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫੈਕਟਰੀ 'ਚ ਜਾ ਰਿਹਾ ਸੀ। ਜਿਵੇਂ ਹੀ ਉਹ ਲਾਪਰਾਂ ਰੋਡ 'ਤੇ ਪੁੱਜਾ, ਤਾਂ ਮੋਟਰਸਾਈਕਲ 'ਤੇ ਤਿੰਨ ਸਵਾਰਾਂ ਨੇ ਉਸ ਨੂੰ ਫੇਟ ਮਾਰ ਦਿੱਤੀ ਤੇ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ, ਉਦੋਂ ਉਸ ਦੀ ਮੌਤ ਹੋ ਗਈ। ਪੁਲਿਸ ਨੇ ਉਸ ਦੀ ਸ਼ਿਕਾਇਤ 'ਤੇ ਥਾਣਾ ਡੇਹਲੋਂ 'ਚ ਅਪਰਾਧਕ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।