ਦਾਤ ਦੀ ਨੋਕ ਤੇ ਰਾਹਗੀਰਾਂ ਨੂੰ ਲੁੱਟਣ ਵਾਲਾ ਨੌਜਵਾਨ ਗ੍ਰਿਫਤਾਰ
ਦਾਤ ਦੀ ਨੋਕ ਤੇ ਰਾਹਗੀਰਾਂ ਨੂੰ ਲੁੱਟਣ ਵਾਲਾ ਨੌਜਵਾਨ ਗ੍ਰਿਫਤਾਰ
Publish Date: Sat, 06 Dec 2025 06:12 PM (IST)
Updated Date: Sat, 06 Dec 2025 06:15 PM (IST)

ਦੋ ਦਿਨਾਂ ਦੇ ਰਿਮਾਂਡ ਦੇ ਦੌਰਾਨ ਪੁਲਿਸ ਕਰ ਰਹੀ ਹੈ ਪੁੱਛਗਿੱਛ ਫੋਟੋ 6 ਸੁਸ਼ੀਲ ਕੁਮਾਰ ਸ਼ਸ਼ੀ ਪੰਜਾਬੀ ਜਾਗਰਨ ਲੁਧਿਆਣਾ ਲੁਧਿਆਣਾ ਦੇ ਥਾਣਾ ਸਦਰ ਦੀ ਪੁਲਿਸ ਨੇ ਇੱਕ ਅਜਿਹੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਜੋ ਦਾਤ ਦੀ ਨੋਕ ਤੇ ਰਾਹਗੀਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਕੋਲੋਂ ਮੋਬਾਈਲ ਫੋਨ ਅਤੇ ਨਕਦੀ ਲੁੱਟਦਾ ਸੀ। ਪੁਲਿਸ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਢੈਪਈ ਜੋਧਾਂ ਦੇ ਰਹਿਣ ਵਾਲੇ ਰਵਿੰਦਰ ਸਿੰਘ ਵਜੋਂ ਹੋਈ ਹੈ। ਜਾਂਚ ਅਧਿਕਾਰੀ ਕਰਮਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਇਸੇ ਦੌਰਾਨ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਮੁਲਜ਼ਮ ਰਵਿੰਦਰ ਸਿੰਘ ਰਾਤ ਵੇਲੇ ਬੇਆਬਾਦ ਥਾਵਾਂ ਤੇ ਜਾ ਕੇ ਰਾਹਗੀਰਾਂ ਨੂੰ ਲੁੱਟ ਦਾ ਸ਼ਿਕਾਰ ਬਣਾਉਂਦਾ ਹੈ। ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਦਾਤ ਦੀ ਨੋਕ ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਤਫਤੀਸ਼ੀ ਅਫਸਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਮਿਲੀ ਕਿ ਮੁਲਜ਼ਮ ਲੁੱਟੇ ਗਏ ਮੋਬਾਈਲ ਫੋਨ ਵੇਚਣ ਲਈ ਜਾ ਰਿਹਾ ਹੈ। ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਮੋਟਰਸਾਈਕਲ, ਦਾਤ ਅਤੇ ਦੋ ਮੋਬਾਇਲ ਫੋਨਾਂ ਸਮੇਤ ਹਿਰਾਸਤ ਵਿੱਚ ਲਿਆ। ਕਰਮਵੀਰ ਸਿੰਘ ਨੇ ਦੱਸਿਆ ਕਿ ਮੁਕੱਦਮਾ ਦਰਜ ਕਰਨ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਮੁਲਜ਼ਮ ਦੀ ਪੁੱਛਗਿੱਛ ਲਈ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਤਫਤੀਸ਼ੀ ਅਫਸਰ ਨੇ ਦੱਸਿਆ ਕਿ ਦੌਰਾਨੇ ਪੜਤਾਲ ਮੁਲਜ਼ਮ ਕੋਲੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ।