ਖੋਹ ਕੀਤੇ ਗਏ ਮੋਬਾਇਲ ਫੋਨ ਵੇਚਣ ਜਾ ਰਹੇ ਨੌਜਵਾਨ ਗ੍ਰਿਫ਼ਤਾਰ
ਖੋਹ ਕੀਤੇ ਗਏ ਮੋਬਾਇਲ ਫੋਨ ਵੇਚਣ ਜਾ ਰਹੇ ਨੌਜਵਾਨ ਗ੍ਰਿਫ਼ਤਾਰ
Publish Date: Fri, 30 Jan 2026 07:46 PM (IST)
Updated Date: Fri, 30 Jan 2026 07:49 PM (IST)
ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਥਾਣਾ ਦਰੇਸੀ ਦੀ ਪੁਲਿਸ ਨੇ ਦੋ ਅਜਿਹੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ ਇਲਾਕੇ ਵਿੱਚ ਲੋਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜੇ ਵਿੱਚੋਂ ਚਾਰ ਮੋਬਾਇਲ ਫੋਨ ਬਰਾਮਦ ਕਰਕੇ ਉਹਨਾਂ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਸ਼ੋਕ ਨਗਰ ਦੇ ਵਾਸੀ ਰਾਹੁਲ ਕੁਮਾਰ ਅਤੇ ਸੁਮਿਤ ਕੁਮਾਰ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ, ਇਸੇ ਦੌਰਾਨ ਜਾਣਕਾਰੀ ਮਿਲੀ ਕਿ ਦੋਵੇਂ ਮੁਲਜਮ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਆਦੀ ਹਨ। ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਲੁੱਟੇ ਗਏ ਮੋਬਾਈਲ ਫੋਨ ਵੇਚਣ ਲਈ ਜਾ ਰਹੇ ਹਨ। ਜਾਣਕਾਰੀ ਤੋਂ ਬਾਅਦ ਪੁਲਿਸ ਨੇ ਦੌਲਤ ਕਲੋਨੀ ਇਲਾਕੇ ਵਿੱਚ ਨਾਕਾਬੰਦੀ ਕਰਕੇ ਮੁਲਜਮਾਂ ਨੂੰ ਚਾਰ ਮੋਬਾਈਲਾਂ ਸਮੇਤ ਹਿਰਾਸਤ ਵਿੱਚ ਲਿਆ। ਪੁਲਿਸ ਨੇ ਦੋਵਾਂ ਮੁਲਜਮਾਂ ਕੋਲੋਂ ਵਧੇਰੇ ਪੁੱਛ ਕਿ ਸ਼ੁਰੂ ਕਰ ਦਿੱਤੀ ਹੈ।