18 ਪਾਬੰਦੀਸ਼ੁਦਾ ਗੋਲੀਆਂ ਸਮੇਤ ਨੌਜਵਾਨ ਕਾਬੂ
18 ਪਾਬੰਦੀਸ਼ੁਦਾ ਗੋਲੀਆਂ ਸਮੇਤ ਨੌਜਵਾਨ ਕਾਬੂ
Publish Date: Mon, 16 Feb 2026 07:38 PM (IST)
Updated Date: Tue, 17 Feb 2026 04:10 AM (IST)
ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ 18 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਕੇ ਉਸਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੇਸ ਦੀ ਪੜਤਾਲ ਕਰ ਰਹੇ ਏਐੱਸਆਈ ਇੰਦਰਜੀਤ ਸਿੰਘ ਅਨੁਸਾਰ ਜਦੋਂ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ੱਕੀ ਪੁਰਸਾਂ ਅਤੇ ਸ਼ੱਕੀ ਵਹੀਕਲਾਂ ਦੇ ਸੰਬੰਧ ਵਿੱਚ ਜੀਟੀ ਰੋਡ ਤੋਂ ਪਿੰਡ ਰੁੜਕਾ ਵੱਲ ਨੂੰ ਜਾ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਰੇਲਵੇ ਫਾਟਕ ਪਾਰ ਕਰਕੇ ਬੇਅਬਾਦ ਕਲੋਨੀ ਦੇ ਗੇਟ ਨੇੜੇ ਪੁੱਜੀ ਤਾਂ ਕਾਲੋਨੀ ਵੱਲੋਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਿਹੜਾ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਪਿੱਛੇ ਮੁੜ ਪਿਆ ਤੇ ਉਸਨੇ ਆਪਣੇ ਪਹਿਨੀ ਹੋਈ ਜੀਨ ਦੀ ਪੈਂਟ ਦੀ ਜੇਬ ਵਿੱਚੋਂ ਇੱਕ ਲਿਫਾਫਾ ਕੱਢ ਕੇ ਹੇਠਾਂ ਸੁੱਟ ਦਿੱਤਾ। ਸ਼ੱਕ ਦੇ ਆਧਾਰ ’ਤੇ ਜਦੋਂ ਉਸਨੂੰ ਕਾਬੂ ਕਰਕੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ਵਿੱਚੋਂ 18 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਦਵਿੰਦਰ ਸਿੰਘ ਉਰਫ ਬਿੰਦਰੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਦਾਖਾ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।