40 ਪਾਬੰਦੀਸ਼ੁਦਾ ਗੋਲੀਆਂ ਸਮੇਤ ਨੌਜਵਾਨ ਕਾਬੂ
40 ਪਾਬੰਦੀਸ਼ੁਦਾ ਗੋਲੀਆਂ ਸਮੇਤ ਨੌਜਵਾਨ ਕਾਬੂ
Publish Date: Sat, 21 Mar 2026 07:47 PM (IST)
Updated Date: Sun, 22 Mar 2026 04:14 AM (IST)
ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ 40 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਨ ਉਪਰੰਤ ਉਸਦੇ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੇਸ ਦੀ ਪੜਤਾਲ ਕਰ ਰਹੇ ਏ.ਐੱਸ.ਆਈ. ਇੰਦਰਜੀਤ ਸਿੰਘ ਅਨੁਸਾਰ ਜਦੋਂ ਉਹ ਪੁਲਿਸ ਪਾਰਟੀ ਸਮੇਤ ਪਿੰਡ ਪੁੜੈਣ ਤੋਂ ਪਿੰਡ ਆਲੀਵਾਲ ਵੱਲ ਜਾ ਰਹੇ ਸਨ ਤਾਂ ਜਦੋਂ ਉਹ ਦਾਣਾ ਮੰਡੀ ਪੁੜੈਣ ਕੋਲ ਪੁੱਜੇ ਤਾਂ ਸਾਹਮਣੇ ਤੋਂ ਇੱਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਹੜਾ ਪੁਲਿਸ ਪਾਰਟੀ ਨੂੰ ਆਉਂਦਾ ਦੇਖ ਕੇ ਘਬਰਾ ਕੇ ਦਾਣਾ ਮੰਡੀ ਵੱਲ ਮੁੜ ਗਿਆ ਤੇ ਆਪਣੀ ਜੀਨ ਦੀ ਪੈਂਚ ਖੱਬੀ ਜੇਬ ਵਿੱਚੋਂ ਮੋਮੀ ਲਿਫਾਫਾ ਕੱਢਕੇ ਦਰੱਖਤ ਦੀਆਂ ਜੜਾਂ ਵਿੱਚ ਸੁੱਟ ਦਿੱਤਾ। ਸ਼ੱਕ ਪੈਣ ’ਤੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਉੱਕਤ ਨੌਜਵਾਨ ਨੂੰ ਕਾਬੂ ਕੀਤਾ, ਜਿਸਨੇ ਆਪਣਾ ਨਾਮ ਸੋਨੂੰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਤਲਵੰਡੀ ਨੌਆਬਾਦ ਦੱਸਿਆ, ਜਦੋਂ ਉਸ ਵੱਲੋਂ ਸੁੱਟੇ ਗਏ ਲਿਫਾਫੇ ਨੂੰ ਚੁੱਕਵਾ ਕੇ ਚੈੱਕ ਕੀਤਾ ਤਾਂ ਉਸ ਵਿੱਚੋਂ 20 ਗੋਲੀਆਂ ਲ਼ੋਮੋਟਿਲ ਅਤੇ 20 ਗੋਲੀਆਂ ਟਰਾਮਾਡੋਲ ਬਰਾਮਦ ਹੋਈਆਂ।