ਪਾਬੰਦੀਸ਼ੁਦਾ ਗੋਲੀਆਂ ਸਮੇਤ ਨੌਜਵਾਨ ਕਾਬੂ
ਪਾਬੰਦੀਸ਼ੁਦਾ ਗੋਲੀਆਂ ਸਮੇਤ ਨੌਜਵਾਨ ਕਾਬੂ
Publish Date: Mon, 20 Apr 2026 07:12 PM (IST)
Updated Date: Tue, 21 Apr 2026 04:04 AM (IST)
ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਮੰਡੀ ਮੁੱਲਾਂਪੁਰ ਦੇ ਸਿਨੇਮੇ ਦੇ ਪਿਛਲੇ ਪਾਸੇ ਗਸ਼ਤ ਕਰ ਰਹੇ ਸਨ ਤਾਂ ਇੱਕ ਨੌਜਵਾਨ ਬੇਅਬਾਦ ਕਲੋਨੀ ਵਿੱਚੋਂ ਆਉਂਦਾ ਦਿਖਾਈ ਦਿੱਤਾ, ਜਿਹੜਾ ਪੁਲਿਸ ਦੀ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਹੱਥ ਵਿੱਚ ਫੜਿਆ ਲਿਫਾਫਾ ਸੁੱਟ ਕੇ ਪਿੱਛੇ ਮੁੜ ਪਿਆ। ਸ਼ੱਕ ਪੈਣ ’ਤੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਉੱਕਤ ਨੌਜਵਾਨ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਯਾਦਵਿੰਦਰ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ਵਾਸੀ ਪਿੰਡ ਦਾਖਾ ਦੱਸਿਆ। ਜਦੋਂ ਉਸ ਵੱਲੋਂ ਸੁਟੇ ਗਏ ਲਿਫਾਫੇ ਨੂੰ ਚੁੱਕਵਾ ਕੇ ਚੈੱਕ ਕੀਤਾ ਤਾਂ ਉਸ ਵਿੱਚੋਂ 10 ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਹੋਈਆਂ।