ਪਾਬੰਦੀਸ਼ੁਦਾ ਗੋਲੀਆਂ ਸਮੇਤ ਨੌਜਵਾਨ ਕਾਬੂ
ਰਾਏਕੋਟ ’ਚ ਪਾਬੰਦੀਸ਼ੁਦਾ ਗੋਲੀਆਂ ਸਮੇਤ ਨੌਜਵਾਨ ਕਾਬੂ
Publish Date: Mon, 19 Jan 2026 08:21 PM (IST)
Updated Date: Tue, 20 Jan 2026 04:18 AM (IST)
ਅਮਰਜੀਤ ਸਿੰਘ ਅਕਾਲਗੜ੍ਹ, ਪੰਜਾਬੀ ਜਾਗਰਣ, ਰਾਏਕੋਟ : ਰਾਏਕੋਟ ਪੁਲਿਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੁਲਜ਼ਮ ਦੀ ਪਛਾਣ ਅਵਤਾਰ ਸਿੰਘ ਉਰਫ ਮੋਟਾ ਪੁੱਤਰ ਮਹਿੰਦਰ ਸਿੰਘ ਵਾਸੀ ਸ਼ਾਹਜਹਾਨਪੁਰ ਥਾਣਾ ਸਦਰ ਰਾਏਕੋਟ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਥਾਣਾ ਸਦਰ ਰਾਏਕੋਟ ਦੇ ਐੱਸਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਾਮ ਪਿੰਡ ਬੱਸੀਆਂ ਤੋਂ ਰਾਮਗੜ੍ਹ ਸਿਵੀਆਂ ਰੋਡ ਤੇ ਸ਼ੱਕ ਦੇ ਆਧਾਰ ਤੇ ਇੱਕ ਨੌਜਵਾਨ ਕੋਲੋਂ ਪੁੱਛਗਿੱਛ ਦੌਰਾਨ 16 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਨੂੰ ਕਾਬੂ ਕਰਦੇ ਹੋਏ ਇਸ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ।