- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਪੁਲਿਸ ਨੇ ਗਸ਼ਤ ਦੌਰਾਨ ਕਾਰਵਾਈ ਕਰਦਿਆਂ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ .32 ਬੋਰ ਦਾ ਰਿਵਾਲਵਰ, ਦੋ ਜ਼ਿੰਦਾ ਕਾਰਤੂਸ, ਦੋ ਮੋਬਾਈਲ ਫੋਨ ਅਤੇ ਇੱਕ ਬਿਨਾਂ ਨੰਬਰ ਵਾਲਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਪੁਲਿਸ ਨੇ ਗਸ਼ਤ ਦੌਰਾਨ ਕਾਰਵਾਈ ਕਰਦਿਆਂ ਨਾਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ .32 ਬੋਰ ਦਾ ਰਿਵਾਲਵਰ, ਦੋ ਜ਼ਿੰਦਾ ਕਾਰਤੂਸ, ਦੋ ਮੋਬਾਈਲ ਫੋਨ ਅਤੇ ਇੱਕ ਬਿਨਾਂ ਨੰਬਰ ਵਾਲਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਥਾਣਾ ਕੁੰਮ ਕਲਾਂ ਦੀ ਪੁਲਿਸ ਪਾਰਟੀ 31 ਮਈ ਨੂੰ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਕੁਲਵਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਬਲਾਲਾ, ਲੁਧਿਆਣਾ, ਇੱਕ ਬਿਨਾਂ ਨੰਬਰ ਵਾਲੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਲੁਧਿਆਣਾ ਤੋਂ ਚੰਡੀਗੜ੍ਹ ਵੱਲ ਜਾ ਰਿਹਾ ਹੈ ਅਤੇ ਉਸ ਕੋਲ ਨਾਜਾਇਜ਼ ਹਥਿਆਰ ਹਨ।