ਭਿਆਨਕ ਹਾਦਸੇ ’ਚ ਨੌਜਵਾਨ ਦੀ ਮੌਤ, ਪਰਿਵਾਰ ‘ਚ ਸੋਗ ਦੀ ਲਹਿਰ
ਭਿਆਨਕ ਹਾਦਸੇ ਵਿੱਚ ਨੌਜਵਾਨ ਦੀ ਮੌਤ, ਪਰਿਵਾਰ ‘ਚ ਸੋਗ ਦੀ ਲਹਿਰ
Publish Date: Fri, 24 Apr 2026 06:28 PM (IST)
Updated Date: Fri, 24 Apr 2026 06:31 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਮਾਲੇਰਕੋਟਲਾ ਰੋਡ ‘ਤੇ ਗ੍ਰੀਨ ਵੁੱਡ ਢਾਬੇ ਦੇ ਨੇੜੇ ਇਕ ਦਰਦਨਾਕ ਸੜਕ ਹਾਦਸੇ ਵਿਚ ਨੌਜਵਾਨ ਦੀ ਜਾਨ ਚਲੀ ਗਈ। ਇਸ ਘਟਨਾ ਨੇ ਇਲਾਕੇ ਵਿਚ ਦਹਿਸ਼ਤ ਅਤੇ ਦੁੱਖ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਅਹਿਮਦਗੜ੍ਹ ਦੇ ਅਜੀਮਾਬਾਦ ਦੇ ਵਾਸੀ ਰਵੀ ਮੁਹੰਮਦ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਲਖਵਿੰਦਰ ਸਿੰਘ ਵੱਲੋਂ ਆਪਣਾ ਟਿੱਪਰ ਬਹੁਤ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਇਆ ਜਾ ਰਿਹਾ ਸੀ। ਇਸ ਦੌਰਾਨ ਉਸ ਨੇ ਬਰੀਜਾ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਰਵੀ ਮੁਹੰਮਦ ਦੇ ਭਰਾ ਦਿਲਸ਼ਾਦ ਮੁਹੰਮਦ ਨੂੰ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਲਿਜਾਇਆ ਗਿਆ, ਪਰ ਜ਼ਖਮਾਂ ਦੀ ਨਾ ਝੱਲਦਿਆਂ ਉਸਨੇ ਦਮ ਤੋੜ ਦਿੱਤਾ। ਘਰ ਵਿਚ ਇਸ ਸਮੇਂ ਮਾਤਮ ਛਾਇਆ ਹੋਇਆ ਹੈ ਅਤੇ ਪਰਿਵਾਰਕ ਮੈਂਬਰ ਗਹਿਰੇ ਸਦਮੇ ਵਿੱਚ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਮੁਲਜ਼ਮ ਲਖਵਿੰਦਰ ਸਿੰਘ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਧਰਮ ਸਿੰਘ ਦੇ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।