- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਨੌਜਵਾਨਾਂ ਨੇ ਅਕਾਲੀ ਦਲ ਦਾ ਫੜਿਆ ਪੱਲਾ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਵਿਧਾਨ ਸਭਾ ਹਲਕਾ ਉੱਤਰੀ ਤੋਂ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਆਰਡੀ ਸ਼ਰਮਾ ਦੀ ਪ੍ਰੇਰਨਾ ਸਦਕਾ ਨੌਜਵਾਨਾਂ ਦਾ ਵੱਡਾ ਜੱਥਾ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਇਆ। ਜਿਸ ਨਾਲ ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਮਜਬੂਤੀ ਮਿਲੀ ਹੈ। ਨੌਜਵਾਨਾਂ ਨੂੰ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਜੀ ਆਇਆ ਕਹਿੰਦੇ ਹੋਏ ਪਾਰਟੀ ਦੇ ’ਚ ਸ਼ਾਮਲ ਕੀਤਾ। ਜਿਸ ਦੌਰਾਨ ਪ੍ਰਧਾਨ ਭਿੰਦਾ ਤੇ ਹਲਕਾ ਇੰਚਾਰਜ ਸ਼ਰਮਾ ਨੇ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਭਰੋਸਾ ਦਵਾਇਆ ਕਿ ਪਾਰਟੀ ਦੇ ਵਿੱਚ ਉਹਨਾਂ ਦਾ ਬਣਦਾ ਮਾਨ ਸਨਮਾਨ ਜ਼ਰੂਰ ਕੀਤਾ ਜਾਵੇਗਾ। ਜਿਸ ਦੌਰਾਨ ਉਨ੍ਹਾਂ ਨੌਜਵਾਨਾਂ ਨੇ ਵੀ ਕਿਹਾ ਕਿ ਸੂਬੇ ’ਚ ਲੰਬੇ ਸਮੇਂ ਤੋਂ ਸੂਬੇ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹੀ ਲੋਕ ਭਲਾਈ ਲਈ ਕੰਮ ਕੀਤੇ ਹਨ। ਜਦਕਿ ਦੂਜੀਆਂ ਪਾਰਟੀਆਂ ਨੇ ਦਾਅਵੇ ਕਰਨ ਸਮੇਤ ਗਾਰੰਟੀਆਂ ਤਾਂ ਦਿੱਤੀਆਂ ਪ੍ਰੰਤੂ ਪੰਜਾਬ ਦਾ ਭਲਾ ਕਿਸੇ ਨੇ ਨਹੀਂ ਕੀਤਾ। ਉਹਨਾਂ ਕਿਹਾ ਕਿ ‘ਆਪ’ ਦੀਆਂ ਗੱਲਾਂ ’ਚ ਆ ਕੇ ਉਹ ਪਿਛਲੇ ਕਾਫੀ ਸਮੇਂ ਤੋਂ ਵਿਧਾਨ ਸਭਾ ਹਲਕਾ ਉੱਥਰੀ ਤੋਂ ਵਿਧਾਇਕ ਮਦਲਾਲ ਬੱਗਾ ਦੇ ਨਾਲ ਜੁੜੇ ਹੋਏ ਸਨ, ਪਰੰਤੂ ਆਪ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਲੋਂ ਆਪਣੇ ਕਾਰਜਕਾਲ ਦੌਰਾਨ ਪੰਜਾਬ ਭਰ ’ਚ ਚਲਾਈਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਅਤੇ ਕੀਤੇ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਾਲ ਜੁੜਨ ਦਾ ਫੈਸਲਾ ਕੀਤਾ ਹੈ।