ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਨੌਜਵਾਨ ਜ਼ਖ਼ਮੀ, ਚਾਲਕ ਫ਼ਰਾਰ
ਤੇਜ਼ ਰਫ਼ਤਾਰ ਕਾਰ ਦੀ ਟੱਕਰ ਤੋਂ ਬਾਅਦ ਨੌਜਵਾਨ ਜ਼ਖ਼ਮੀ, ਚਾਲਕ ਮੌਕੇ ਤੋਂ ਫਰਾਰ
Publish Date: Thu, 26 Mar 2026 09:31 PM (IST)
Updated Date: Fri, 27 Mar 2026 04:11 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਡੇਹਲੋਂ ਇਲਾਕੇ ’ਚ ਬਾਬਾ ਸ਼ਹੀਦਾਂ ਦੀ ਜਗ੍ਹਾ ਨੇੜੇ ਸਥਿਤ ਇਕ ਰੈਸਟੋਰੈਂਟ ਕੋਲ ਇਕ ਅਣਪਛਾਤੀ ਕਾਰ ਨੇ ਇਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਨੌਜਵਾਨ ਜ਼ਖ਼ਮੀ ਹੋ ਗਿਆ। ਪੀੜਤ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਮੱਥਾ ਟੇਕ ਕੇ ਪੈਦਲ ਆਪਣੇ ਘਰ ਵੱਲ ਆ ਰਿਹਾ ਸੀ। ਜਦੋਂ ਉਹ ਸੜਕ ’ਤੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਕਾਲੇ ਰੰਗ ਦੀ ਇਕ ਕਾਰ ਨੇ ਤੇਜ਼ ਰਫ਼ਤਾਰ ਤੇ ਬੇਧਿਆਨੀ ਨਾਲ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਮਾਰਨ ਤੋਂ ਬਾਅਦ ਚਾਲਕ ਮੌਕੇ ਤੋਂ ਕਾਰ ਸਮੇਤ ਫ਼ਰਾਰ ਹੋ ਗਿਆ। ਇਸ ਹਾਦਸੇ ’ਚ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਵੱਲੋਂ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਜਗਜੀਤ ਸਿੰਘ ਦਾ ਕਹਿਣਾ ਹੈ ਕਿ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਅਤੇ ਜਲਦੀ ਕਾਰ ਚਾਲਕ ਸਬੰਧੀ ਜਾਣਕਾਰੀ ਹਾਸਲ ਕੀਤੀ ਜਾਵੇਗੀ।