ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਨੌਜਵਾਨ ਨੂੰ ਕੀਤਾ ਫੱਟੜ
ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਨੌਜਵਾਨ ਨੂੰ ਕੀਤਾ ਫੱਟੜ
Publish Date: Fri, 02 Jan 2026 09:21 PM (IST)
Updated Date: Fri, 02 Jan 2026 09:23 PM (IST)

-ਪੰਜ ਹਮਲਾਵਰਾਂ ਦੇ ਖਿਲਾਫ ਮੁਕੱਦਮਾ ਦਰਜ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਸਾਈਕਲ ਮਾਰਕੀਟ ਵਿੱਚ ਪੰਜ ਹਮਲਾਵਰਾਂ ਨੇ ਇੱਕ ਨੌਜਵਾਨ ਉੱਪਰ ਇਨੀ ਬੁਰੀ ਤਰ੍ਹਾਂ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਕਿ ਲੜਕੇ ਦੀ ਹਾਲਤ ਖਰਾਬ ਹੋ ਗਈ ਅਤੇ ਉਹ ਬੇਸੁੱਧ ਹੋ ਕੇ ਜਮੀਨ ’ਤੇ ਡਿੱਗ ਪਿਆ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਦੀਪ ਨਗਰ ਦੀ ਰਹਿਣ ਵਾਲੀ ਸਿੰਦੋ ਦੇਵੀ ਦੀ ਸ਼ਿਕਾਇਤ ’ਤੇ ਗਿੱਲ ਚੌਂਕ ਦੇ ਵਾਸੀ ਕਰਨ , ਅੰਬੇਦਕਰ ਨਗਰ ਦੇ ਰਹਿਣ ਵਾਲੇ ਕਾਕੂ ਅਤੇ ਸਾਗਰ ਅਤੇ ਉਨਾਂ ਦੇ ਦੋ ਅਣਪਛਾਤੇ ਸਾਥੀਆਂ ਦੇ ਖਿਲਾਫ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਸ਼ਿੰਦੋ ਨੇ ਦੱਸਿਆ ਕਿ ਉਸ ਦੇ ਬੇਟੇ ਸਾਹਿਲ ਦਾ ਦੋਸਤ ਸੰਦੀਪ ਉਸ ਦੇ ਬੇਟੇ ਨੂੰ ਘਰ ਛੱਡਣ ਲਈ ਆ ਰਿਹਾ ਸੀ। ਜਿਵੇਂ ਹੀ ਉਹ ਸਾਈਕਲ ਮਾਰਕੀਟ ਵਿੱਚ ਪਹੁੰਚੇ, ਤਾਂ ਮੁਲਜਮਾਂ ਨੇ ਦੋਵਾਂ ਨੂੰ ਘੇਰ ਲਿਆ। ਮੁਲਜ਼ਮਾਂ ਨੇ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨੇ ਸ਼ੁਰੂ ਕੀਤੇ। ਗੰਭੀਰ ਰੂਪ ਵਿੱਚ ਫੱਟੜ ਹੋਇਆ ਸਾਹਿਲ ਬੇਹੋਸ਼ ਹੋ ਕੇ ਜ਼ਮੀਨ ਤੇ ਡਿੱਗ ਪਿਆ ਅਤੇ ਮੁਲਜਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਸੰਦੀਪ ਨੇ ਇਸ ਸਬੰਧੀ ਪਰਿਵਾਰਿਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।