ਨੌਜਵਾਨਾਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਲੋੜ : ਕੁਲਵਿੰਦਰ ਸਿੰਘ
ਨੌਜਵਾਨਾਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਲੋੜ : ਕੁਲਵਿੰਦਰ ਸਿੰਘ
Publish Date: Tue, 29 Sep 2026 07:33 PM (IST)
Updated Date: Wed, 30 Sep 2026 04:07 AM (IST)
ਸੁਖਦੇਵ ਗਰਗ, ਪੰਜਾਬੀ ਜਾਗਰਣ, ਜਗਰਾਓਂ: ਹਰੀ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਤੇ ਭੈੜੀਆਂ ਅਲਾਮਤਾਂ ਦਾ ਤਿਆਗ ਕਰਕੇ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਅਹਿਦ ਕਰਨ ਤਾਂ ਜੋ ਸ਼ਹੀਦਾਂ ਦੀ ਸੋਚ ਨੂੰ ਸਮਰਪਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਛੋਟੇ ਉਮਰੇ ਦੇਸ ਲਈ ਸ਼ਹਾਦਤ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ, ਜਿਸ ’ਤੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਅਜੋਕੀ ਪੀੜ੍ਹੀ ਨਸ਼ਿਆਂ ਤੇ ਗਲਤ ਅਲਾਮਤਾਂ ਵਿੱਚ ਫਸ ਕੇ ਆਪਣੀ ਕੌਮ, ਗੁਰੂਆਂ ਤੇ ਸ਼ਹੀਦਾਂ ਦੇ ਦਰਸਾਏ ਮਾਰਗ ਤੋਂ ਭਟਕ ਰਹੀ ਹੈ ਜਿੰਨਾਂ ਨੂੰ ਸਹੀ ਮਾਰਗ ਦਰਸ਼ਨ ਦੀ ਲੋੜ ਹੈ। ਉਨ੍ਹਾਂ ਸਰਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਨੌਜਵਾਨ ਪੀੜੀ ਨੂੰ ਸ਼ਹੀਦਾਂ ਦੀ ਸ਼ਹੀਦੀ ਤੋ ਜਾਣੂ ਕਰਵਾਉਣ ਲਈ ਸੈਮੀਨਾਰ ਲਗਾਉਣ ਨੂੰ ਤਰਜੀਹ ਦੇਣ। ਉਨ੍ਹਾਂ ਆਸ ਪ੍ਰਗਟਾਈ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਨੌਜਵਾਨਾਂ ਦੀ ਭਲਾਈ ਲਈ ਨਵੇਂ ਉਪਰਾਲੇ ਕਰਨ ਨੂੰ ਪਹਿਲ ਦੇਵੇਗੀ।