ਨਸ਼ਿਆਂ ਤੋਂ ਦੂਰ ਰਹਿਣ ਲਈ ਹਲਕਾ ਦੱਖਣੀ ਦੇ ਨੌਜਵਾਨਾਂ ਮਿਲਿਆ ਨਵਾਂ ਮੰਚ
ਨਸ਼ਿਆਂ ਤੋਂ ਦੂਰ ਰਹਿਣ ਲਈ ਹਲਕਾ ਦੱਖਣੀ ਦੇ ਨੌਜਵਾਨਾਂ ਮਿਲਿਆ ਨਵਾਂ ਮੰਚ
Publish Date: Wed, 20 May 2026 10:12 PM (IST)
Updated Date: Thu, 21 May 2026 04:10 AM (IST)

ਟੀਐਸ ਕਾਕਾ ਨੇ ਜਨਮਦਿਨ ਮੌਕੇ ਜਿੰਮ ਕੀਤਾ ਨੌਜਵਾਨਾਂ ਨੂੰ ਅਰਪਣ --- ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ ਮਹਾਨਗਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਪ੍ਰਸਿੱਧ ਸਮਾਜ ਸੇਵੀ ਟੀਐਸ ਕਾਕਾ ਵੱਲੋਂ ਆਪਣੇ 60ਵੇਂ ਜਨਮਦਿਨ ਮੌਕੇ ਨੌਜਵਾਨਾਂ ਦੀ ਸਿਹਤ ਅਤੇ ਫਿਟਨੈੱਸ ਨੂੰ ਸਮਰਪਿਤ ਇਕ ਆਧੁਨਿਕ ਜਿੰਮ ਅਰਪਣ ਕੀਤਾ ਗਿਆ। ਉਨ੍ਹਾਂ ਦੇ ਇਸ ਉਪਰਾਲੇ ਨੂੰ ਇਲਾਕੇ ਵਿੱਚ ਖੂਬ ਸਰਾਹਿਆ ਜਾ ਰਿਹਾ ਹੈ ਕਿਉਂਕਿ ਇਹ ਜਿੰਮ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਮਦਦਗਾਰ ਸਾਬਤ ਹੋਵੇਗਾ। ਜਿੰਮ ਦੀ ਸ਼ੁਰੂਆਤ ਗੁਰਦੁਆਰਾ ਸਿੰਘ ਸਭਾ ਲੁਹਾਰਾ ਦੇ ਹੈਡ ਗ੍ਰੰਥੀ ਭਾਈ ਗੁਰਦੀਪ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਨੌਜਵਾਨਾਂ, ਬੀਬੀਆਂ ਅਤੇ ਪਤਵੰਤੇ ਵਿਅਕਤੀਆਂ ਨੇ ਹਾਜ਼ਰੀ ਭਰ ਕੇ ਟੀਐਸ ਕਾਕਾ ਦੇ ਇਸ ਲੋਕ ਭਲਾਈ ਦੇ ਕੰਮ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੌਰਾਨ ਲੋਕਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸੰਬੋਧਨ ਕਰਦਿਆਂ ਟੀਐਸ ਕਾਕਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਆਪਣਾ ਸਮਾਂ ਖੇਡਾਂ ਅਤੇ ਫਿਟਨੈੱਸ ਗਤੀਵਿਧੀਆਂ ਵਿੱਚ ਲਗਾਉਣ ਤਾਂ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਜਿੰਮ ਇਲਾਕੇ ਦੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਲਈ ਸਮਰਪਿਤ ਕੀਤਾ ਗਿਆ ਹੈ ਅਤੇ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਕੰਮ ਜਾਰੀ ਰੱਖੇ ਜਾਣਗੇ। ਇਸ ਮੌਕੇ ਹਾਜ਼ਰ ਲੋਕਾਂ ਨੇ ਕਿਹਾ ਕਿ ਟੀਐਸ ਕਾਕਾ ਵੱਲੋਂ ਕੀਤਾ ਗਿਆ ਇਹ ਉਪਰਾਲਾ ਸਮਾਜ ਲਈ ਇੱਕ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਜਿੰਮ ਖੁਲ੍ਹਣ ਨਾਲ ਨੌਜਵਾਨਾਂ ਨੂੰ ਵਧੀਆ ਸਹੂਲਤ ਮਿਲੇਗੀ ਅਤੇ ਉਹ ਆਪਣੀ ਸਿਹਤ ਪ੍ਰਤੀ ਹੋਰ ਜਾਗਰੂਕ ਹੋਣਗੇ। ਸਮਾਗਮ ਦੌਰਾਨ ਬਾਬਾ ਗੁਰਦੀਪ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਪਿੰਡ ਲੁਹਾਰਾ, ਕਰਨਬੀਰ ਸਿੰਘ ਬਿਲਖੂ, ਢਾਡੀ ਸਿਕੰਦਰ ਸਿੰਘ ਲੁਹਾਰਾ ਪ੍ਰਧਾਨ ਗੁਰਦੁਆਰਾ ਰੇਰੂ ਸਾਹਿਬ ਲੁਹਾਰਾ, ਜਗਦੀਪ ਸਿੰਘ ਲੁਹਾਰਾ, ਸਤਪਾਲ ਸਿੰਘ ਮਠਾੜੂ, ਡਾ. ਅਵਤਾਰ ਸਿੰਘ ਤਾਰੀ, ਜੀਤ ਸਿੰਘ ਲੁਹਾਰਾ, ਗੁਰਿੰਦਰ ਸਿੰਘ ਖਾਲਸਾ, ਅੰਗਦ ਸਿੰਘ, ਓਂਕਾਰ ਸਿੰਘ, ਲਖਬੀਰ ਸਿੰਘ, ਹਰਭਜਨ ਸਿੰਘ ਲੁਹਾਰਾ, ਪ੍ਰਦੀਪ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਕਾਲੂ, ਦਰਸ਼ਨ ਸਿੰਘ ਦਰਸ਼ੀ, ਮਨਜੀਤ ਸਿੰਘ ਖਾਲਸਾ, ਦਲਜੀਤ ਸਿੰਘ ਮੱਲੀ, ਪਰਵਿੰਦਰ ਸਿੰਘ ਮੱਲੀ, ਹਰਮੇਸ ਲਾਲ, ਪ੍ਰਭਜੋਤ ਸਿੰਘ, ਗੁਰਜੋਤ ਸਿੰਘ, ਤਲਵਿੰਦਰ ਸਿੰਘ, ਹਰਮਿੰਦਰ ਸਿੰਘ ਹਨੀ, ਮਨਜੀਤ ਕੌਰ, ਹਰਜੀਤ ਕੌਰ, ਸਿਮੀ, ਅੰਜਲਪ੍ਰੀਤ ਕੌਰ ਅਤੇ ਹੋਰ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।