- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਧਰਮ ਪਰਿਵਰਤਨ ਨੂੰ ਲੈ ਕੇ ਉੱਠੇ ਪਰਿਵਾਰਕ ਵਿਵਾਦ ਨੇ ਉਸ ਵੇਲੇ ਕਾਨੂੰਨੀ ਰੂਪ ਧਾਰ ਲਿਆ ਜਦੋਂ ਇੱਕ ਨੌਜਵਾਨ ਨੇ ਆਪਣੇ ਹੀ ਮਾਪਿਆਂ ਅਤੇ ਰਿਸ਼ਤੇਦਾਰਾਂ ਖ਼ਿਲਾਫ਼ ਕੁੱਟਮਾਰ, ਧਮਕੀਆਂ ਅਤੇ ਹੋਰ ਗੰਭੀਰ ਦੋਸ਼ ਲਗਾਉਂਦੇ ਹੋਏ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮਾਮਲੇ ਦੀ ਜਾਂਚ ਉਪਰੰਤ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰ ਲਿਆ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਧਰਮ ਪਰਿਵਰਤਨ ਨੂੰ ਲੈ ਕੇ ਉੱਠੇ ਪਰਿਵਾਰਕ ਵਿਵਾਦ ਨੇ ਉਸ ਵੇਲੇ ਕਾਨੂੰਨੀ ਰੂਪ ਧਾਰ ਲਿਆ ਜਦੋਂ ਇੱਕ ਨੌਜਵਾਨ ਨੇ ਆਪਣੇ ਹੀ ਮਾਪਿਆਂ ਅਤੇ ਰਿਸ਼ਤੇਦਾਰਾਂ ਖ਼ਿਲਾਫ਼ ਕੁੱਟਮਾਰ, ਧਮਕੀਆਂ ਅਤੇ ਹੋਰ ਗੰਭੀਰ ਦੋਸ਼ ਲਗਾਉਂਦੇ ਹੋਏ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮਾਮਲੇ ਦੀ ਜਾਂਚ ਉਪਰੰਤ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰ ਲਿਆ ਹੈ।
ਸ਼ਿਕਾਇਤਕਰਤਾ ਗਿਆਨ ਵਿਹਾਰ ਦੁਗਰੀ ਇਲਾਕੇ ਦੇ ਰਹਿਣ ਵਾਲੇ ਸ਼ਿਵਾਂਗ ਦੂਆ ਪੁੱਤਰ ਨੀਰਜ ਕੁਮਾਰ ਦੂਆ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸ ਨੇ ਸਾਲ 2024 ਦੌਰਾਨ ਇਸਲਾਮ ਧਰਮ ਅਪਣਾਇਆ ਸੀ ਅਤੇ ਹੁਣ ਉਹ ਇਸਲਾਮੀ ਰੀਤੀ-ਰਿਵਾਜਾਂ ਅਨੁਸਾਰ ਜੀਵਨ ਬਤੀਤ ਕਰਕੇ ਇਬਾਦਤ ਕਰਦਾ ਹੈ।