
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਮਾਗਮ 'ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ 1200 ਤੋਂ ਵੱਧ ਨੌਜਵਾਨ, ਜਿਨ੍ਹਾਂ ਵਿਚ ਮੁੱਖ ਤੌਰ ’ਤੇ ਜਨਰੇਸ਼ਨ-ਜ਼ੈੱਡ (ਜੈਨ ਜੈੱਡ) ਨਾਲ ਸਬੰਧਤ ਨੌਜਵਾਨ ਸ਼ਾਮਲ ਸਨ। ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਰਾਜ ਸਭਾ ਮੈਂਬਰ ਤੇ ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਵੱਲੋਂ ਨੌਜਵਾਨਾਂ ਨਾਲ ਚਰਚਾ ਕੀਤੀ ਗਈ।

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਗੱਲ ਰੱਖਣ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਲੁਧਿਆਣਾ ਸਥਿਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਡਾਕਟਰ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ‘ਯੂਥ ਟਾਊਨਹਾਲ’ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ 1200 ਤੋਂ ਵੱਧ ਨੌਜਵਾਨ, ਜਿਨ੍ਹਾਂ ਵਿਚ ਮੁੱਖ ਤੌਰ ’ਤੇ ਜਨਰੇਸ਼ਨ-ਜ਼ੈੱਡ (ਜੈਨ ਜੈੱਡ) ਨਾਲ ਸਬੰਧਤ ਨੌਜਵਾਨ ਸ਼ਾਮਲ ਸਨ। ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਰਾਜ ਸਭਾ ਮੈਂਬਰ ਤੇ ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਵੱਲੋਂ ਨੌਜਵਾਨਾਂ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਨੌਜਵਾਨਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਸਵਾਲ-ਜਵਾਬ ਸੈਸ਼ਨ ਵੀ ਕਰਵਾਇਆ ਗਿਆ। ਇਸ ਮੌਕੇ ਨੌਜਵਾਨਾਂ ਨੂੰ ਆਪਣੇ ਵਿਚਾਰ ਅਤੇ ਸਵਾਲ ਸਿੱਧੇ ਤੌਰ ’ਤੇ ਪ੍ਰਮੁੱਖ ਸ਼ਖ਼ਸੀਅਤਾਂ ਸਾਹਮਣੇ ਰੱਖਣ ਦਾ ਮੌਕਾ ਮਿਲਿਆ। ਸਮਾਗਮ ਤੋਂ ਪਹਿਲਾਂ ਡਾਕਟਰ ਸਾਹਨੀ ਨੇ ਨੌਜਵਾਨਾਂ ਦੇ ਨਾਲ ਬੈਠ ਕੇ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਮਨ ਕੀ ਬਾਤ ਦਾ ਸਿੱਧਾ ਪ੍ਰਸਾਰਣ ਦੇਖਿਆ।