ਅਕਾਲੀ ਦਲ ਦੀ ਮੀਟਿੰਗ ਦੌਰਾਨ ਪਾਰਟੀ ਨੂੰ ਮਜਬੂਤ ਕਰਨ ਦਾ ਪ੍ਰਣ
ਯੂਥ ਵਿੰਗ ਸ੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਪਾਰਟੀ ਨੂੰ ਮਜਬੂਤ ਕਰਨ ਦਾ ਪ੍ਰਣ ਲਿਆ
Publish Date: Sat, 21 Mar 2026 09:37 PM (IST)
Updated Date: Sun, 22 Mar 2026 04:17 AM (IST)

‘ਆਪ’ ਸਰਕਾਰ ਤੋਂ ਦੁਖੀ ਸੂਬੇ ਦਾ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲਾ : ਭਿੰਦਾ ਅਕਾਲੀ ਦਲ ਦੀ ਸਰਕਾਰ ਬਣਾਉਣ ’ਚ ਯੂਥ ਅਕਾਲੀ ਦਲ ਅਹਿਮ ਰੋਲ ਅਦਾ ਕਰੇਗਾ : ਸਿਮਰਨ ਉਬਰਾਏ ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ ਯੂਥ ਵਿੰਗ ਸ੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਯੂਥ ਅਕਾਲੀ ਆਗੂ ਸਿਮਰਨ ਉਬਰਾਏ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸ੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵਿਸ਼ੇਸ਼ ਤੌਰ ਤੇ ਪੁੱਜੇ। ਮੀਟਿੰਗ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਯੂਥ ਵਰਕਰਾਂ ਅਤੇ ਪਾਰਟੀ ਸਮਰਥਕਾਂ ਨੇ ਹਿੱਸਾ ਲਿਆ। ਮੀਟਿੰਗ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨਾ ਅਤੇ ਆਉਣ ਵਾਲੀਆਂ ਰਾਜਨੀਤਕ ਗਤੀਵਿਧੀਆਂ ਲਈ ਤਿਆਰ ਕਰਨਾ ਸੀ। ਮੀਟਿੰਗ ਦੌਰਾਨ ਹਾਜ਼ਰ ਅਕਾਲੀਆਂ ਤੇ ਨੌਜਵਾਨਾਂ ਨੇ ਸੂਬੇ ਅੰਦਰ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜਬੂਤ ਕਰਨ ਦਾ ਪ੍ਰਣ ਲਿਆ। ਭਿੰਦਾ ਨੇ ਆਪਣੇ ਸੰਬੋਧਨ ਸਮੇਂ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਸਿਮਰਨ ਉਬਰਾਏ ਦੇ ਸੱਦੇ ਤੇ ਅੱਜ ਦਾ ਵੱਡਾ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਨੌਜਵਾਨ ਵਰਗ ਅਕਾਲੀ ਦਲ ਦੇ ਮੋਢੇ ਨਾਲ ਮੋਢਾ ਲਾ ਕੇ ਚੱਲਣ ਲਈ ਤਿਆਰ ਖੜਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ, ਬੇਰੁਜ਼ਗਾਰੀ ਅਤੇ ਸਮਾਜਕ ਬੁਰਾਈਆਂ ਦੇ ਖਿਲਾਫ ਇਕਜੁੱਟ ਹੋ ਕੇ ਕੰਮ ਕਰਨ ਅਤੇ ਪਿੰਡ-ਪਿੰਡ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਨੌਜਵਾਨਾਂ ਦੀ ਆਵਾਜ਼ ਨੂੰ ਮਜ਼ਬੂਤ ਬਣਾਉਣ ਦੀ ਲੋੜ ਹੈ ਅਤੇ ਯੂਥ ਅਕਾਲੀ ਦਲ ਇਸ ਲਈ ਵੱਡੇ ਪੱਧਰ ਤੇ ਮੁਹਿੰਮ ਚਲਾਏਗਾ। ਮੀਟਿੰਗ ਦੌਰਾਨ ਵੱਖ-ਵੱਖ ਵਰਕਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਦਿੱਤੇ। ਸਮਾਗਮ ਦੇ ਅੰਤ ਵਿੱਚ ਯੂਥ ਆਗੂ ਸਿਮਰਨ ਉਬਰਾਏ ਨੇ ਆਏ ਹੋਏ ਸਾਰੇ ਹੀ ਪਤਵੰਤਿਆਂ ਦਾ ਸਨਮਾਨ ਕਰਦਿਆਂ ਅਤੇ ਹੋਰਨਾਂ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਦਿੱਲੀ ਵਾਲਿਆਂ ਪਾਰਟੀਆਂ ਤੋਂ ਦੁਖੀ ਹੋਇਆ ਯੂਥ ਅਕਾਲੀ ਦਲ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਪੱਬਾਂ ਪਾਰ ਹੋਇਆ ਪਿਆ ਹੈ ਤੇ 2027 ਦੀਆਂ ਚੋਣਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਿਹਾ ਹੈ, ਜਿਸ ਦੌਰਾਨ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਯੂਥ ਅਕਾਲੀ ਦਲ ਅਹਿਮ ਰੋਲਾ ਦਾ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਕਮਲ ਚੇਤਲੀ, ਹਲਕਾ ਇੰਚਾਰਜ ਅਮਿਤ ਗੋਸਾਈ, ਸੁਰਜੀਤ ਸਿੰਘ ਪੰਮਾ ਓਬਰਾਏ, ਬਲਜੀਤ ਸਿੰਘ ਛਤਵਾਲ, ਰਖਵਿੰਦਰ ਸਿੰਘ ਗਾਬੜੀਆ, ਕੁਲਦੀਪ ਸਿੰਘ ਖਾਲਸਾ, ਪ੍ਰਭਜੋਤ ਸਿੰਘ ਧਾਲੀਵਾਲ, ਗੁਰਮੀਤ ਬਿੰਦਰਾ, ਡਾਕਟਰ ਅਸ਼ਵਨੀ ਪਾਸੀ, ਹਰਪਾਲ ਕੋਹਲੀ, ਜਤਿੰਦਰ ਖਾਲਸਾ, ਕੁਲਵਿੰਦਰ ਕਿੰਦਾ ਸ਼ਰਮਾ, ਕੌਂਸਲਰ ਕਮਲ ਅਰੋੜਾ, ਮਨਮੋਹਨ ਸਿੰਘ ਮਨੀ ਨਿੱਕੂ ਗਰੇਵਾਲ ਰਾਜਵਿੰਦਰ ਮਾਂਗਟ, ਸੁੱਖਾ ਢਿੱਲੋ, ਅਸ਼ੋਕ ਮਲਹੋਤਰਾ ਆਦਿ ਵੱਡੀ ਗਿਣਤੀ ਵਿੱਚ ਹੋਰ ਯੂਥ ਆਗੂ ਹਾਜ਼ਰ ਸਨ।