ਐੱਸਪੀ ਜੋਸ਼ੀ, ਲੁਧਿਆਣਾ : ਮਹਾਨਗਰ ਦੇ ਥਾਣਾ ਜਮਾਲਪੁਰ ਅਧੀਨ ਤਾਜਪੁਰ ਇਲਾਕੇ ਵਿੱਚ ਕੁਝ ਹਥਿਆਰਬੰਦ ਨੌਜਵਾਨਾਂ ਨੇ ਜਬਰੀ ਘਰ 'ਚ ਦਾਖਲ ਹੋ ਕੇ ਗੰਨ ਪੁਆਇੰਟ ਉੱਪਰ ਨਾਬਾਲਿਗ ਲੜਕੀ ਨੂੰ ਅਗਵਾ ਕਰ ਲਿਆ ।ਇਸ ਮਾਮਲੇ ਵਿੱਚ ਥਾਣਾ ਜਮਾਲਪੁਰ ਪੁਲਿਸ ਨੇ ਕਿਡਨੈਪ ਹੋਈ ਲੜਕੀ ਦੀ ਮਾਂ ਦੇ ਬਿਆਨਾਂ ਉਪਰ ਦੋਸ਼ੀਆਂ ਖਿਲਾਫ਼ ਪਰਚਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੁੂ ਕਰ ਦਿੱਤੀ ਹੈ ।

ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਲੜਕੀ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਲਾਗਲੇ ਇਲਾਕੇ ਵਿੱਚ ਰਹਿਣ ਵਾਲਾ ਅਭਿਸ਼ੇਕ ਨਾਮ ਦਾ ਨੌਜਵਾਨ ਕਰੀਬ ਪੰਜ ਛੇ ਮਹੀਨੇ ਤੋਂ ਉਨ੍ਹਾਂ ਦੀ ਨਾਬਾਲਿਗ ਲੜਕੀ ਦਾ ਪਿੱਛਾ ਕਰ ਰਿਹਾ ਸੀ। ਵਾਰਦਾਤ ਵਾਲੀ ਰਾਤ ਕਰੀਬ ਸਾਢੇ ਅੱਠ ਵਜੇ ਅਭਿਸ਼ੇਕ ਉਸ ਦੀ ਮਾਂ ਉਸ ਦੀ ਭੈਣ ਅਤੇ ਕਰੀਬ ਪੰਜ ਛੇ ਅਣਪਛਾਤੇ ਆਰੋਪੀ ਉਨ੍ਹਾਂ ਦੇ ਘਰ ਜਬਰੀ ਦਾਖਲ ਹੋਏ ਅਤੇ ਆਉਂਦੇ ਹੀ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।ਪਰਿਵਾਰ ਨਾਲ ਕੁੱਟਮਾਰ ਕਰਨ ਤੋਂ ਬਾਅਦ ਆਰੋਪੀਆਂ ਨੇ ਗੰਨ ਪੁਆਇੰਟ ਉੱਪਰ ਉਨ੍ਹਾਂ ਦੀ ਨਾਬਾਲਿਗ ਲੜਕੀ ਨੂੰ ਕਿਡਨੈਪ ਕੀਤਾ ਅਤੇ ਆਪਣੇ ਨਾਲ ਲੈ ਗਏ।ਥਾਣਾ ਜਮਾਲਪੁਰ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਪਲਵਿੰਦਰ ਪਾਲ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Posted By: Tejinder Thind