ਪੱਤਰ ਪੇ੍ਰਰਕ, ਮਾਨਸਾ : ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ ਗਸ਼ਤਾ ਕੱਢ ਕੇ ਅਤੇ ਢੁੱਕਵੀਆਂ ਥਾਵਾਂ ਤੇ ਦਿਨ-ਰਾਤ ਦੇ ਨਾਕੇ ਕਾਇਮ ਕਰਕੇ ਸ਼ੱਕੀ ਵਿਅਕਤੀਆਂ ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਤਹਿਤ ਬੁੱਧਵਾਰ ਨੂੰ ਵੱਖ-ਵੱਖ ਥਾਵਾਂ ਤੋੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ 10 ਮੁਲਜ਼ਮਾਂ ਨੂੰ ਕਾਬੂ ਕਰਕੇ ਉਹਨਾਂ ਖ਼ਿਲਾਫ਼ 11 ਮਾਮਲੇ ਦਰਜ਼ ਕੀਤੇ ਹਨ। ਐੱਸਐੱਸਪੀ ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਮਨਜੀਤ ਸਿੰਘ ਉਰਫ ਮੀਤ ਵਾਸੀ ਘਰਾਂਗਣਾ ਨੂੰ ਕਾਬੂ ਕਰਕੇ ਉਸ ਪਾਸੋੋਂ 15 ਗ੍ਰਾਮ ਹੈਰੋਇਨ, ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਸਰਬਜੀਤ ਸਿੰਘ ਵਾਸੀ ਕੋੋਟਲੀ ਖੁਰਦ ਨੂੰ ਕਾਬੂ ਕਰਕੇ 2 ਗ੍ਰਾਮ ਹੈਰੋਇਨ, ਥਾਣਾ ਜੋੋਗਾ ਦੀ ਪੁਲਿਸ ਨੇ ਹਾਕਮ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ 120 ਨਸ਼ੇ ਦੀਆਂ ਗੋੋਲ਼ੀਆਂ, ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਦੇਸ ਰਾਜ ਵਾਸੀ ਠੂਠਿਆਵਾਲੀ ਨੂੰ ਕਾਬੂ ਕਰਕੇ 120 ਨਸ਼ੇ ਦੀਆਂ ਗੋੋਲ਼ੀਆਂ, ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ ਹੌੌਂਡਾ ਸਿਟੀ ਨੂੰ ਕਬਜ਼ੇ 'ਚ ਲੈ ਕੇ ਉਸ ਵਿੱਚੋੋਂ 348 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ, ਪਰ ਮੁਲਜ਼ਮਾਂ ਦੀ ਗਿ੍ਫਤਾਰੀ ਬਾਕੀ ਹੈ।ਥਾਣਾ ਸਰਦੂਲਗੜ੍ਹ ਦੀ ਪੁਲਿਸ ਨੇ ਗੁਰਪ੍ਰਰੀਤ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ 50 ਲੀਟਰ ਲਾਹਣ, ਥਾਣਾ ਬੋਹਾ ਦੀ ਪੁਲਿਸ ਨੇ ਕਸ਼ਮੀਰ ਸਿੰਘ ਵਾਸੀ ਲਖਮੀਰਵਾਲਾ ਨੂੰ ਕਾਬੂ ਕਰਕੇ 50 ਲੀਟਰ ਲਾਹਣ, ਥਾਣਾ ਜੋੋਗਾ ਦੀ ਪੁਲਿਸ ਨੇ ਗੁਰਚਰਨ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ 40 ਲੀਟਰ ਲਾਹਣ, ਬੂਟਾ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ 40 ਲੀਟਰ ਲਾਹਣ ਤੇ 20 ਬੋਤਲਾਂ ਸ਼ਰਾਬ, ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ ਹਰਪਾਲ ਸਿੰਘ ਉਰਫ ਪਾਲਾ ਵਾਸੀ ਬੱਛੋੋਆਣਾ ਨੂੰ ਕਾਬੂ ਕਰਕੇ 10 ਲੀਟਰ ਲਾਹਣ, ਕਾਲਾ ਸਿੰਘ ਵਾਸੀ ਦੋਦੜਾਂ ਨੂੰ ਕਾਬੂ ਕਰਕੇ 13 ਬੋੋਤਲਾਂ ਸ਼ਰਾਬ ਬਰਾਮਦ ਕੀਤੀ ਹੈ।