ਸਟਾਫ ਰਿਪੋਰਟਰ, ਮਾਨਸਾ : ਮਾਨਸਾ ਪੁਲਿਸ ਨੇ ਸ਼ਨਿਚਰਵਾਰ ਨੂੰ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀਆਂ ਨੂੰ ਗਿ੍ਫਤਾਰ ਕਰ ਕੇ ਵੱਖ ਵੱਖ ਥਾਣਿਆਂ ਵਿਖੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਐੱਸਐੱਸਪੀ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਹਰਦੀਪ ਸਿੰਘ ਉਰਫ ਮੂੰਗਰੀ ਵਾਸੀ ਬੀਰ ਨਗਰ ਮਾਨਸਾ ਨੂੰ ਕਾਬੂ ਕਰਕੇ 2 ਗ੍ਰਾਮ ਸਮੈਕ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਨੇ ਹੀ ਸੁਖਪਾਲ ਸਿੰਘ ਤੇ ਕੁਲਵਿੰਦਰ ਸਿੰਘ ਵਾਸੀ ਅੱਕਾਂਵਾਲੀ ਨੂੰ ਮੋਟਰਸਾਈਕਲ ਪਲੈਟੀਨਾ ਸਮੇਤ ਕਾਬੂ ਕਰ ਕੇ 20 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਥਾਣਾ ਸਰਦੂਲਗੜ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਆਦਮਕੇ ਤੋਂ ਸੁਖਵਿੰਦਰ ਸਿੰਘ, ਗੁਰਪਾਲ ਸਿੰਘ ਤੇ ਜਸਵੀਰ ਸਿੰਘ ਵਾਸੀਆਨ ਆਦਮਕੇ ਨੂੰ ਗੱਡੀਆਂ ਤੇ ਜਾਅਲੀ ਨੰਬਰ ਪਲੇਟਾਂ ਲਾ ਕੇ ਸ਼ਰਾਬ ਵੇਚਣ ਦੇ ਮਾਮਲੇ 'ਚ ਜਸਵੀਰ ਸਿੰਘ ਤੋਂ 372 ਬੋਤਲਾਂ ਸ਼ਰਾਬ ਸਮੇਤ ਇਨੋਵਾ ਕਾਰ ਤੇ ਸਵਿੱਫਟ ਕਾਰ ਨੂੰ ਬਰਾਮਦ ਕੀਤੀ ਹੈ। ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਨੇ ਸਤਨਾਮ ਸਿੰਘ ਉਰਫ ਕਾਕਾ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ, ਥਾਣਾ ਬੋਹਾ ਦੀ ਪੁਲਿਸ ਨੇ ਜਗਤਾਰ ਸਿੰਘ ਵਾਸੀ ਮਾਖੇਵਾਲਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ, ਥਾਣਾ ਬਰੇਟਾ ਦੀ ਪੁਲਿਸ ਨੇ ਦਰਸ਼ਨ ਸਿੰਘ ਵਾਸੀ ਧਰਮਪੁਰਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਬਲਵਿੰਦਰ ਸਿੰਘ ਉਰਫ ਕਾਲਾ ਵਾਸੀ ਭੈਣੀਬਾਘਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ, ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਨੇ ਗੁਰਦੀਪ ਸਿੰਘ ਵਾਸੀ ਅਹਿਮਦਪੁਰ ਤੋਂ 80 ਲੀਟਰ ਲਾਹਣ, ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਬਲਵੀਰ ਸਿੰਘ ਉਰਫ ਸੀਰਾ ਵਾਸੀ ਕੋਟਲੱਲੂ ਤੋਂ 50 ਲੀਟਰ ਲਾਹਣ, ਥਾਣਾ ਬੋਹਾ ਦੀ ਪੁਲਿਸ ਨੇ ਹਰਦੀਪ ਸਿੰਘ ਵਾਸੀ ਲੱਖੀਵਾਲ ਤੋਂ 50 ਲੀਟਰ ਲਾਹਣ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਬੋਹਾ ਦੀ ਪੁਲਿਸ ਨੇ ਬਲਜੀਤ ਸਿੰਘ ਵਾਸੀ ਲੱਖੀਵਾਲਾ ਤੋਂ 50 ਲੀਟਰ ਲਾਹਣ, ਥਾਣਾ ਜੋਗਾ ਦੀ ਪੁਲਿਸ ਨੇ ਕੈਲਾ ਸਿੰਘ ਵਾਸੀ ਉਭਾ ਤੋਂ 50 ਲੀਟਰ ਲਾਹਣ, ਥਾਣਾ ਜੌੜਕੀਆਂ ਦੀ ਪੁਲਿਸ ਨੇ ਗੁਰਪਾਲ ਸਿੰਘ ਉਰਫ ਪਾਲ ਵਾਸੀ ਝੇਰਿਆਂਵਾਲੀ ਤੋਂ 20 ਲੀਟਰ ਲਾਹਣ ਬਰਾਮਦ ਕੀਤੀ ਹੈ।

----------

ਨਸ਼ਾ ਖਾਤਮੇ ਤਕ ਮੁਹਿੰਮ ਰਹੇਗੀ ਜਾਰੀ : ਐੱਸਐੱਸਪੀ

-ਐਸ.ਐਸ.ਪੀ. ਮਾਨਸਾ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ 'ਚ ਨਸ਼ਾ ਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਪੂਰੀ ਮੁਸ਼ਤੈਦੀ ਵਰਤੀ ਜਾ ਰਹੀ ਹੈ। ਇਸ ਦਾ ਹੀ ਨਤੀਜਾ ਹੈ ਕਿ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ 'ਚ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨਸ਼ੇ ਦੇ ਖਾਤਮੇ ਤੱਕ ਜਾਰੀ ਰਹੇਗੀ।