ਪੱਤਰ ਪੇ੍ਰਰਕ, ਸਰਦੂਲਗੜ੍ਹ : ਬੀਤੇ ਕੱਲ੍ਹ ਹਰਿਆਣਾ ਦੇ ਕਰਨਾਲ 'ਚ ਕਿਸਾਨਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਦੇ ਵਿਰੋਧ ਵਿੱਚ ਐਤਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਪਿੰਡ ਸਰਦੂਲੇਵਾਲਾ ਵਿਖੇ ਧਰਨਾ ਲਗਾ ਕੇ ਕੌਮੀ ਮਾਰਗ ਜਾਮ ਕੀਤਾ ਗਿਆ। ਜਿਸ ਨਾਲ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਵੱਖ-ਵੱਖ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਹਰਿਆਣਾ ਤੇ ਕੇਂਦਰ ਸਰਕਾਰ ਭਾਰੀ ਨੁਕਤਾਚੀਨੀ ਕੀਤੀ ਤੇ ਕਰਨਾਲ ਘਟਨਾ ਦੀ ਜ਼ੋਰਦਾਰ ਨਿਖੇਧੀ ਕੀਤੀ। ਇਸ ਉਪਰੰਤ ਹਰਿਆਣਾ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਦੁਪਹਿਰ 12 ਵਜੇ ਸ਼ੁਰੂ ਕੀਤਾ ਧਰਨਾ ਦੋ ਵਜੇ ਸਮਾਪਤ ਕਰ ਦਿੱਤਾ ਗਿਆ।