ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚੋਂ 2.31 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ : ਡੀਸੀ
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ
Publish Date: Tue, 21 Apr 2026 07:01 PM (IST)
Updated Date: Wed, 22 Apr 2026 04:10 AM (IST)
* ਖ਼ਰੀਦੀ ਕਣਕ ਦੀ ਕਿਸਾਨਾਂ ਨੂੰ 381.29 ਕਰੋੜ ਰੁਪਏ ਦੀ ਅਦਾਇਗੀ ਫ਼ੋਟੋ : 12 ਐਮਏਐਨ ਕੈਪਸ਼ਨ : ਡਿਪਟੀ ਕਮਿਸ਼ਨਰ ਨਵਜੋਤ ਕੌਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਮਾਨਸਾ ਦੀਆਂ ਅਨਾਜ ਮੰਡੀਆਂ ’ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 2 ਲੱਖ 31 ਹਜ਼ਾਰ 929 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਅਨਾਜ ਮੰਡੀਆਂ ’ਚ ਕੁੱਲ 2 ਲੱਖ 79 ਹਜ਼ਾਰ 450 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ ਖ਼ਰੀਦੀ ਗਈ ਕਣਕ ’ਚੋਂ 65 ਹਜ਼ਾਰ 111 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸੀਮਾ ਅਨੁਸਾਰ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਜਿਣਸ ਦੀ ਕਿਸਾਨਾਂ ਨੂੰ 381.29 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦਸਿਆ ਕਿ ਮਾਰਕਫੈੱਡ ਵੱਲੋਂ 67410, ਵੇਅਰ ਹਾਊਸ ਵੱਲੋਂ 35130, ਪਨਗਰੇਨ ਵੱਲੋਂ 77260 ਅਤੇ ਪਨਸਪ ਵੱਲੋਂ 52129 ਮੀਟ੍ਰਿਕ ਟਨ ਕਣਕ ਖਰੀਦੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਸੁੱਕੀ ਕਣਕ ਹੀ ਅਨਾਜ ਮੰਡੀਆਂ ’ਚ ਲਿਆਉਣ ਤਾਂ ਕਿ ਕਣਕ ਦੀ ਨਾਲੋਂ-ਨਾਲ ਖਰੀਦ ਕੀਤੀ ਜਾ ਸਕੇ।