- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ਹਲਕੇ ਦੇ ਪਿੰਡ ਸਹਾਰਨਾ ਵਿੱਚ ਇੱਕ

-‘ਆਪ’ ਤੇ ਕਾਂਗਰਸ ਨੂੰ ਸਦਾ ਲਈ ਕਿਹਾ, ਅਲਵਿਦਾ, ਸ਼ਾਮਲ ਹੋਣ ’ਤੇ ਕੀਤਾ ਸ਼ਾਨਦਾਰ ਸਵਾਗਤ
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਮਾਨਸਾ ਹਲਕੇ ਦੇ ਪਿੰਡ ਸਹਾਰਨਾ ਵਿਚ ਇੱਕ ਮਹੱਤਵਪੂਰਨ ਰਾਜਨੀਤਿਕ ਵਿਕਾਸ ਦੇ ਤਹਿਤ 32 ਪਰਿਵਾਰਾਂ ਨੇ ਵੱਡਾ ਫੈਸਲਾ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸਾਰੇ ਪਰਿਵਾਰ ਪਹਿਲਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਜੁੜੇ ਹੋਏ ਸਨ।
ਸ਼ਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਹਰਦੇਵ ਸਿੰਘ ਪੁੱਤਰ ਮਾਘ ਸਿੰਘ, ਕਾਲਾ ਸਿੰਘ (ਸਾਬਕਾ ਪੰਚ), ਜੰਟਾ ਸਿੰਘ, ਬਾਜ ਸਿੰਘ, ਸੁਖਵਿੰਦਰ ਸਿੰਘ, ਬਿੱਕਰ ਸਿੰਘ, ਭੋਲਾ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਸੇਵਕ ਸਿੰਘ, ਜਸਵੀਰ ਸਿੰਘ, ਬਲਵੀਰ ਸਿੰਘ, ਮਿੰਟੂ ਸਿੰਘ, ਪ੍ਰਸ਼ੋਤਮ ਸਿੰਘ, ਗੁਰਤੇਜ ਸਿੰਘ, ਮਿੱਠੂ ਸਿੰਘ, ਮੱਖਣ ਸਿੰਘ, ਬਿੰਦਰ ਸਿੰਘ, ਜੱਗਾ ਸਿੰਘ, ਬਿੱਲੂ ਸਿੰਘ, ਪਾਲਜੀਤ ਸਿੰਘ, ਗੁਰਦੀਪ ਸਿੰਘ, ਸਾਧਾ ਸਿੰਘ, ਮੰਗੂ ਸਿੰਘ, ਰਾਮ ਸਿੰਘ, ਵੀਰਪਾਲ ਕੌਰ, ਬੱਬੂ ਸਿੰਘ (ਮੌਜੂਦਾ ਆਮ ਆਦਮੀ ਪਾਰਟੀ ਦੇ ਪ੍ਰਧਾਨ, ਪਿੰਡ ਸਹਾਰਨਾ) ਅਤੇ ਮਨਜੋਤ ਸਿੰਘ ਆਦਿ ਸ਼ਾਮਲ ਹਨ।
ਇਸ ਮੌਕੇ ‘ਤੇ ਪ੍ਰੇਮ ਕੁਮਾਰ ਅਰੋੜਾ ਜੀ ਨੇ ਬੋਲਦੇ ਹੋਏ ਕਿਹਾ ਕਿ ਇਹ ਸਿਰਫ਼ ਇੱਕ ਸਧਾਰਣ ਸ਼ਾਮਲ ਹੋਣਾ ਨਹੀਂ, ਸਗੋਂ ਪੰਜਾਬ ਦੀ ਸਿਆਸਤ ਵਿੱਚ ਆ ਰਹੇ ਵੱਡੇ ਬਦਲਾਅ ਦੀ ਨਿਸ਼ਾਨੀ ਹੈ। ਲੋਕ ਹੁਣ ਝੂਠੇ ਵਾਅਦਿਆਂ ਅਤੇ ਖੋਕਲੇ ਦਾਵਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਸਮਝ ਆ ਗਈ ਹੈ ਕਿ ਪੰਜਾਬ ਦੇ ਹੱਕਾਂ ਦੀ ਅਸਲੀ ਲੜਾਈ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਲੜ ਸਕਦਾ ਹੈ। ਇਨ੍ਹਾਂ 32 ਪਰਿਵਾਰਾਂ ਦੇ ਲਗਭਗ 150 ਮੈਂਬਰਾਂ ਦਾ ਅਕਾਲੀ ਦਲ ਨਾਲ ਜੁੜਨਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਲੋਕ ਪੰਥਕ ਸੋਚ ਅਤੇ ਪੰਜਾਬ ਦੀ ਭਲਾਈ ਵਾਲੀ ਸਿਆਸਤ ਨਾਲ ਜੁੜਣਗੇ। ਇਸ ਸ਼ਮੂਲੀਅਤ ਵਿੱਚ ਚਰਨਜੀਤ ਸਿੰਘ ਝਲਬੂਟੀ ਜੀ ਦਾ ਵਿਸ਼ੇਸ਼ ਅਤੇ ਅਹਿਮ ਯੋਗਦਾਨ ਰਿਹਾ, ਜਦਕਿ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਚਕੇਰੀਆਂ ਵੱਲੋਂ ਵੀ ਇਸ ਮੁਹਿੰਮ ਨੂੰ ਮਜ਼ਬੂਤੀ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਗਈ।
ਇਸ ਮੌਕੇ ਗੁਰਪ੍ਰੀਤ ਸਿੰਘ ਚਹਿਲ, ਗੁਰਜੀਤ ਸਿੰਘ ਜਵਾਹਰਕੇ, ਪਿੰਡ ਦੀ ਜਥੇਬੰਦੀ ਵਲੋਂ ਗੁਰਜੀਤ ਸਿੰਘ ਕਾਕਾ, ਮਿੱਠੂ ਸਿੰਘ, ਅਵਤਾਰ ਸਿੰਘ ਕਾਲਾ, ਬਹਾਲ ਸਿੰਘ, ਕੁਲਵੰਤ ਸਿੰਘ, ਰਾਮਕਰਨ ਸਿੰਘ, ਅਵਤਾਰ ਸਿੰਘ, ਭੋਲਾ ਸਿੰਘ, ਸਾਬਕਾ ਸਰਪੰਚ ਹਮੀਰ ਸਿੰਘ, ਬਾਜ ਸਿੰਘ ਅਤੇ ਜਸਵੀਰ ਕੌਰ ਵੀ ਹਾਜ਼ਰ ਸਨ। ਇਸ ਮੌਕੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਜੀ ਵੱਲੋਂ ਸਾਰੇ ਨਵੇਂ ਮੈਂਬਰਾਂ ਦਾ ਦਿਲੋਂ ਸਵਾਗਤ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਅਖੀਰ ਵਿੱਚ ਅਪੀਲ ਕੀਤੀ ਗਈ ਕਿ ਸਾਰੇ ਇਕੱਠੇ ਹੋ ਕੇ ਪੰਜਾਬ ਦੇ ਹੱਕਾਂ ਲਈ ਲੜਨ ਅਤੇ ਇੱਕ ਮਜ਼ਬੂਤ, ਖੁਸ਼ਹਾਲ ਪੰਜਾਬ ਦੀ ਨੀਂਹ ਰੱਖਣ ਲਈ ਯੋਗਦਾਨ ਪਾਉਣ।