37ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ
ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈ.ਏ.ਐੱਸ.
Publish Date: Wed, 21 Jan 2026 06:25 PM (IST)
Updated Date: Thu, 22 Jan 2026 04:07 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : 37ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਟਰੱਕ ਯੂਨੀਅਨ ਬੁਢਲਾਡਾ ਵਿਖੇ ਅਥਾਲਮਿਕ ਅਫ਼ਸਰ ਅਭਿਸ਼ੇਕ ਕੁਮਾਰ ਨੇ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਸ ਮੌਕੇ ਹੌਲਦਾਰ ਸਤਪਾਲ ਸਿੰਘ, ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮਾਨਸਾ ਵੱਲੋਂ ਟ੍ਰੈਫ਼ਿਕ ਨਿਯਮਾਂ, ਸੜਕ ਸੁਰੱਖਿਆ, ਨਾਬਾਲਗ ਡਰਾਈਵਿੰਗ ‘ਤੇ ਪਾਬੰਦੀ, ਟ੍ਰੈਫ਼ਿਕ ਚਿੰਨ੍ਹਾਂ ਬਾਰੇ ਜਾਣਕਾਰੀ ਦਿੱਤੀ ਗਈ। ਡਰਾਇਵਿੰਗ ਕਰਦੇ ਸਮੇਂ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਤੋਂ ਬਚਿਆ ਜਾ ਸਕੇ। ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਡਰਾਈਵਿੰਗ ਕਰਨ ਮੌਕੇ ਸੀਟ ਬੈਲਟ ਨਾ ਲਗਾਉਣ, ਵਹੀਕਲ ਚਲਾਉਣ ਸਮੇਂ ਮੋਬਾਈਲ ਦੀ ਵਰਤੋਂ, ਓਵਰ ਸਪੀਡ, ਹੈਲਮੇਟ ਨਾ ਪਹਿਨਣ, ਰੈੱਡ ਲਾਈਟ ਦੀ ਉਲੰਘਣਾ ਕਰਨ ਅਤੇ ਸ਼ਰਾਬ ਪੀ ਕੇ ਵਹੀਕਲ ਚਲਾਉਣ ਵਰਗੀਆਂ ਉਲੰਘਣਾਂ ਤੋਂ ਗੁਰੇਜ਼ ਕੀਤਾ ਜਾਵੇ।