ਹਰਕ੍ਰਿਸ਼ਨ ਸ਼ਰਮਾ, ਮਾਨਸਾ : ਮਾਨਸਾ ਪੁਲਿਸ ਨੇ ਵਾਹਨ ਚੋੋਰੀ ਕਰਨ ਵਾਲੇ 4 ਮੈਂਬਰੀ ਗਿਰੋਹ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਦੀ ਨਿਸ਼ਾਨਦੇਹੀ 'ਤੇ ਉਨ੍ਹਾਂ ਕੋਲੋਂ ਚੋਰੀ ਦੇ 14 ਮੋੋਟਰਸਾਈਕਲ ਬਰਾਮਦ ਕਰਵਾਏ ਗਏ ਹਨ। ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਦੱਸਿਆ ਕਿ ਵਾਹਨ ਚੋੋਰੀ ਸਬੰਧੀ ਮਾਮਲਾ ਥਾਣਾ ਸਦਰ ਮਾਨਸਾ ਵਿਖੇ ਦਰਜ ਹੋਇਆ ਸੀ।

ਇਸ ਦੇ ਮੱਦੇਨਜ਼ਰ ਗੋਬਿੰਦਰ ਸਿੰਘ ਡੀਐੱਸਪੀ ਮਾਨਸਾ ਦੀ ਨਿਗਰਾਨੀ ਹੇਠ ਇੰਸਪੈਕਟਰ ਬੇਅੰਤ ਕੌਰ ਮੁੱਖ ਅਫ਼ਸਰ ਥਾਣਾ ਸਦਰ ਮਾਨਸਾ ਅਤੇ ਸਹਾਇਕ ਥਾਣੇਦਾਰ ਭਗਵੰਤ ਸਿੰਘ ਇੰਚਾਰਜ ਪੁਲਿਸ ਚੌਂਕੀ ਠੂਠਿਆਂਵਾਲੀ ਸਮੇਤ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਤਫ਼ਤੀਸ਼ੀ ਟੀਮ ਨੇ 4 ਮੁਲਜ਼ਮਾਂ ਹਰਪ੍ਰੀਤ ਜੱਸਾ ਵਾਸੀ ਭੈਣੀਬਾਘਾ, ਗੁਲਾਬ ਸਿੰਘ ਵਾਸੀ ਠੂਠਿਆਂਵਾਲੀ, ਜਗਜੀਤ ਸਿੰਘ ਕਾਲਾ ਵਾਸੀ ਠੂਠਿਆਵਾਲੀ ਅਤੇ ਗੁਰਪ੍ਰੀਤ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕੀਤਾ। ਇਨ੍ਹਾਂ ਕੋਲੋਂ ਚੋਰੀ ਦੇ 14 ਮੋਟਰਸਾਈਕਲ ਬਰਾਮਦ ਕਰਵਾਏ ਗਏ ਹਨ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।