ਹਰਕ੍ਰਿਸ਼ਨ ਸ਼ਰਮਾ, ਮਾਨਸਾ : ਮਾਨਸਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ 5 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਦੱਸਿਆ ਕਿ ਐੱਨਡੀਪੀਐੱਸ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਕੁਲਵਿੰਦਰ ਸਿੰਘ ਵਾਸੀ ਬੱਛੋਆਣਾ ਨੂੰ ਕਾਬੂ ਕਰਕੇ ਉਸ ਕੋਲੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸੇ ਤਰਾਂ੍ਹ ਹੀ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਰਾਮਾ ਸਿੰਘ ਵਾਸੀ ਧਲੇਵਾਂ ਹਾਲ ਭੱਠਾ ਬਸਤੀ ਦਾਤੇਵਾਸ ਕੋਲੋਂ 40 ਕਿੱਲੋ ਲਾਹਣ, ਪਾਲ ਸਿੰਘ ਉਰਫ਼ ਪਾਲੀ ਵਾਸੀ ਭੱਠਾ ਬਸਤੀ ਦਾਤੇਵਾਸ ਕੋਲੋਂ 50 ਕਿੱਲੋ ਲਾਹਣ, ਹਾਕਮ ਸਿੰਘ ਵਾਸੀ ਭੱਠਾ ਬਸਤੀ ਦਾਤੇਵਾਸ ਕੋਲੋਂ 300 ਕਿੱਲੋ ਲਾਹਣ ਅਤੇ 20 ਬੋਤਲਾਂ ਸ਼ਰਾਬ ਨਜਾਇਜ਼ ਅਤੇ ਹਰਬੰਸ ਸਿੰਘ ਉਰਫ਼ ਕਾਲਾ ਵਾਸੀ ਭੱਠਾ ਬਸਤੀ ਦਾਤੇਵਾਸ ਕੋਲੋਂ 50 ਕਿੱਲੋ ਲਾਹਣ ਬਰਾਮਦ ਕੀਤੀ ਗਈ ਹੈ।