ਮਾਈ ਨਿੱਕੋ ਦੇਵੀ ਸਕੂਲ ਦਾ 51ਵਾਂ ਇਨਾਮ ਵੰਡ ਸਮਾਗਮ
ਮਾਈ ਨਿੱਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੁੂਲ
Publish Date: Tue, 31 Mar 2026 06:34 PM (IST)
Updated Date: Wed, 01 Apr 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਈ ਨਿੱਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੂਲ ਦਾ 51ਵਾਂ ਸਲਾਨਾ ਇਨਾਮ ਵੰਡ ਸਮਾਰੋਹ ਸਕੁੂਲ ਦੇ ਮੈਨੇਜਿੰਗ ਡਾਇਰੈਕਟਰ ਚੌਧਰੀ ਸ਼ਾਮ ਲਾਲ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ। ਜੋਤੀ ਪ੍ਰਚੰਡ ਦੀ ਰਸਮ ਸ਼ਾਮ ਲਾਲ ਐੱਮਡੀ, ਡਾਇਰੈਕਟਰ ਦਰਸ਼ਨ ਕੁਮਾਰ, ਪ੍ਰਿੰਸੀਪਲ ਮੈਡਮ ਮਮਤਾ ਰਾਣੀ, ਮੋਨਿਕਾ ਸ਼ਰਮਾ ਤੇ ਕਿਰਨ ਸ਼ਰਮਾ ਨੇ ਨਿਭਾਈ। ਇਸ ਮੌਕੇ ਤੇ ਕਲਾਸਾਂ ਵਿੱਚੋਂ ਪਹਿਲਾ, ਦੂਸਰਾ, ਤੀਸਰਾ ਦਰਜਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਮੋਮੈਂਟੋ ਸ਼ੀਲਡ ਤੇ ਸਰਟੀਫ਼ਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੇਡਾਂ ’ਚੋਂ ਪੰਜਾਬ ਰਾਜ ਵਿੱਚ ਪਹਿਲਾ, ਦੂਸਰਾ, ਤੀਸਰਾ ਦਰਜਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਸਟਾਫ਼ ਅਤੇ ਮਿਉਜ਼ਿਕ ਅਧਿਆਪਕ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਵਿਦਿਆਰਥੀ ਨੇ ਸੱਭਿਆਚਾਰਕ ਪੇਸ਼ਕਾਰੀ ਕੀਤੀ। ਸਕੂਲ ਡਾਇਰੈਕਟਰ ਦਰਸ਼ਨ ਕੁਮਾਰ ਨੇ ਮੋਹਰੀ ਵਿਦਿਆਰਥੀ ਤੇ ਮਾਪਿਆਂ ਨੂੰ ਮੁਬਾਰਕਵਾਦ ਦਿੱਤੀ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਮੈਡਮ ਮਮਤਾ ਰਾਣੀ ਨੇ ਵਿਦਿਆਰਥੀਆ ਦਾ ਬਹੁਤ ਹੀ ਸਨਮਾਨ ਕੀਤਾ। ਇਸ ਪ੍ਰਾਪਤੀ ਲਈ ਅਧਿਆਪਕਾਂ ਤੇ ਮਾਪਿਆਂ, ਬੱਚਿਆਂ ਦਾ ਆਪਸੀ ਸਹਿਯੋਗ ਤੇ ਜ਼ੋਰ ਦਿੱਤਾ ਅਤੇ ਬੱਚਿਆਂ ਲਈ ਭਵਿੱਖ ਵਿੱਚ ਕਾਮਯਾਬੀ ਦੀ ਪ੍ਰਾਥਨਾ ਕੀਤੀ। ਸਟੇਜ ਸਕੱਤਰ ਦੀ ਭੂਮਿਕਾ ਸਰਿਤਾ ਰਾਣੀ, ਕਿਰਨ ਬਾਲਾ, ਅਤੇ ਖੂਸਦੀਪ ਕੋਰ ਨੇ ਨਿਭਾਈ। ਪ੍ਰਿੰਸੀਪਲ ਮੈਡਮ ਨੇ ਸਾਰਿਆਂ ਬੱਚਿਆ, ਮਾਪਿਆਂ ਅਤੇ ਸਕੁੂਲ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੇ ਭਾਰੀ ਗਿਣਤੀ ਵਿੱਚ ਬੱਚਿਆ ਦੇ ਮਾਪੇ ਹਾਜ਼ਰ ਸਨ।