70ਵੀਆਂ ਸੂਬਾ ਪੱਧਰੀ ਨੈੱਟਬਾਲ ਖੇਡਾਂ : ਖਿਆਲਾ ਕਲਾਂ ਵਿੰਗ ਮਾਨਸਾ ਸੈਮੀਫ਼ਾਈਨਲ ’ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ
Publish Date: Wed, 11 Nov 2026 05:15 PM (IST)
Updated Date: Wed, 11 Nov 2026 05:18 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ 70ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਦੇ ਨੈੱਟਬਾਲ ਅੰਡਰ-17 ਕੁੜੀਆਂ ਦੇ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰਨਾਂ ਵਿਚਕਾਰ ਬੇਹੱਦ ਦਿਲਚਸਪ ਤੇ ਫ਼ਸਵੇਂ ਮੁਕਾਬਲੇ ਦੇਖਣ ਨੂੰ ਮਿਲੇ। ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਜਿੱਤ ਲਈ ਪੂਰਾ ਜ਼ੋਰ ਲਗਾਇਆ। ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਲੱਧੜ ਨੇ ਦੱਸਿਆ ਕਿ ਲੀਗ ਮੁਕਾਬਲਿਆਂ ਵਿਚ ਸੰਗਰੂਰ ਨੇ ਹੁਸ਼ਿਆਰਪੁਰ ਨੂੰ, ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਗੁਰਦਾਸਪੁਰ ਨੂੰ, ਮੋਗਾ ਨੇ ਤਰਨਤਾਰਨ ਨੂੰ, ਮਾਨਸਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ, ਖਿਆਲਾ ਕਲਾਂ ਵਿੰਗ ਮਾਨਸਾ ਨੇ ਲੁਧਿਆਣਾ ਨੂੰ, ਮਲੇਰਕੋਟਲਾ ਨੇ ਫਾਜ਼ਿਲਕਾ ਨੂੰ, ਸ੍ਰੀ ਮੁਕਤਸਰ ਸਾਹਿਬ ਨੇ ਹੁਸ਼ਿਆਰਪੁਰ ਨੂੰ, ਬਠਿੰਡਾ ਨੇ ਗੁਰਦਾਸਪੁਰ ਨੂੰ, ਮੋਗਾ ਨੇ ਰੂਪਨਗਰ ਨੂੰ ਤੇ ਫਰੀਦਕੋਟ ਨੇ ਮਾਨਸਾ ਨੂੰ ਹਰਾਇਆ। ਇਸੇ ਤਰ੍ਹਾਂ ਪ੍ਰੀ-ਕੁਆਰਟਰ ਫ਼ਾਈਨਲ ਮੁਕਾਬਲਿਆਂ ਵਿਚ ਸੰਗਰੂਰ ਨੇ ਮੋਗਾ ਨੂੰ, ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਰੂਪਨਗਰ ਨੂੰ, ਲੁਧਿਆਣਾ ਨੇ ਫ਼ਰੀਦਕੋਟ ਨੂੰ ਅਤੇ ਮਲੇਰਕੋਟਲਾ ਨੇ ਮਾਨਸਾ ਨੂੰ ਹਰਾ ਕੇ ਅਗਲੇ ਦੌਰ ਵਿਚ ਜਗ੍ਹਾ ਬਣਾਈ। ਕੁਆਰਟਰ ਫ਼ਾਈਨਲ ਮੁਕਾਬਲਿਆਂ ਵਿਚ ਖਿਆਲਾ ਕਲਾਂ ਵਿੰਗ ਮਾਨਸਾ ਨੇ ਸੰਗਰੂਰ ਨੂੰ, ਬਰਨਾਲਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ, ਸ੍ਰੀ ਮੁਕਤਸਰ ਸਾਹਿਬ ਨੇ ਲੁਧਿਆਣਾ ਨੂੰ ਤੇ ਮਲੇਰਕੋਟਲਾ ਨੇ ਬਠਿੰਡਾ ਨੂੰ ਮਾਤ ਦੇ ਕੇ ਸੈਮੀਫ਼ਾਈਨਲ ਵਿੱਚ ਪ੍ਰਵੇਸ਼ ਕੀਤਾ। ਇਸ ਮੌਕੇ ਲੈਕਚਰਾਰ ਸ਼ਮਸ਼ੇਰ ਸਿੰਘ, ਵਿਨੋਦ ਕੁਮਾਰ, ਸੁਖਵੀਰ ਸਿੰਘ ਫ਼ਤਿਹਗੜ੍ਹ ਸਾਹਿਬ, ਭੁਪਿੰਦਰ ਸਿੰਘ ਤੱਗੜ, ਹਰਜੀਤ ਸਿੰਘ, ਰਾਜਵੀਰ ਮੋਦਗਿੱਲ, ਬਲਵਿੰਦਰ ਸਿੰਘ, ਪਾਲਾ ਸਿੰਘ, ਬੂਟਾ ਸਿੰਘ, ਬਲਦੇਵ ਸਿੰਘ, ਵੀਰਪਾਲ ਕੌਰ, ਗਗਨਦੀਪ ਕੌਰ, ਰਾਜਵਿੰਦਰ ਕੌਰ ਅਤੇ ਸਿਕੰਦਰ ਸਿੰਘ ਸਮੇਤ ਹੋਰ ਖੇਡ ਪ੍ਰੇਮੀ ਅਤੇ ਅਧਿਆਪਕ ਹਾਜ਼ਰ ਸਨ।