77ਵੇਂ ਗਣਤੰਤਰ ਦਿਵਸ ’ਤੇ ਉਪ ਮੰਡਲ ਮੈਜਿਸਟ੍ਰੇਟ ਨੇ ਲਹਿਰਾਇਆ ਝੰਡਾ
ਸਰਦੂਲਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ
Publish Date: Tue, 27 Jan 2026 06:01 PM (IST)
Updated Date: Wed, 28 Jan 2026 04:07 AM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ
ਸਰਦੂਲਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਮੈਦਾਨ ’ਚ 77ਵਾਂ ਗਣਤੰਤਰ ਦਿਵਸ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਰਜਿੰਦਰ ਸਿੰਘ ਜੱਸਲ ਉਪ ਮੰਡਲ ਮੈਜਿਸਟ੍ਰੇਟ ਸਰਦੂਲਗੜ੍ਹ ਵੱਲੋਂ ਨਿਭਾਈ ਗਈ। ਉਨ੍ਹਾਂ ਨਾਲ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਐੱਸਡੀਐੱਸ ਹਰਜਿੰਦਰ ਸਿੰਘ ਜੱਸਲ ਨੇ ਸਮੂਹ ਦੇਸ਼ਵਾਸੀਆਂ ਨੂੰ 77ਵੇਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਨ੍ਹਾਂ ਕਾਰਨ ਅੱਜ ਆਜ਼ਾਦੀ ਦਾ ਆਨੰਦ ਅਸੀਂ ਮਾਣ ਰਹੇ ਹਾਂ। ਦੇਸ਼ ਦੀਆਂ ਤਿੰਨ ਫ਼ੌਜਾਂ ਜਲ, ਥਲ ਅਤੇ ਹਵਾਈ ਫ਼ੌਜ ਦੇ ਜਵਾਨਾਂ ਤੇ ਲੋਕਾਂ ਦੀ ਸੁਰੱਖਿਆ ’ਚ ਲੱਗੇ ਪੁਲਿਸ ਦੇ ਜਵਾਨਾਂ ਨੂੰ ਸਲਾਮ ਕਰਦਾ ਹਾਂ। ਅੱਜ ਦੇ ਦਿਨ ਸੰਵਿਧਾਨ ਦੇ ਨਿਰਮਾਤਾ ਡਾ.ਅੰਬੇਡਕਰ ਨੂੰ ਵੀ ਨਮਨ ਕਰਦਾ ਹਾਂ, ਜਿੰਨ੍ਹਾਂ ਦੀ ਬਦੌਲਤ ਅੱਜ ਦੇ ਦਿਨ 1950 ਵਿੱਚ ਸਾਡੇ ਦੇਸ਼ ਨੂੰ ਨਵਾਂ ਸਵਿਧਾਨ ਮਿਲਿਆ। ਉਨ੍ਹਾਂ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵੀ 77ਵੇਂ ਗਣਤੰਤਰ ‘ਤੇ ਸਮੂਹ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕਦੇ ਵੀ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾਉਣਾ ਨਹੀਂ ਚਾਹੀਦਾ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਗਿੱਧੇ, ਭੰਗੜੇ ਦੀ ਪੇਸ਼ਕਾਰੀ ਕੀਤੀ। ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵੱਖ-ਵੱਖ ਖੇਤਰਾਂ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਸਕੂਲੀ ਬੱਚਿਆਂ, ਸ਼ਹੀਦਾਂ ਦੇ ਪਰਿਵਾਰਾਂ ਵੱਖ ਵੱਖ ਵਿਭਾਗਾਂ ਵਿੱਚ ਵਧੀਆ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਨਗਰ ਪੰਚਾਇਤ ਪ੍ਰਧਾਨ ਵੀਨਾ ਰਾਣੀ ਦੇ ਪਤੀ ਪ੍ਰੇਮ ਗਰਗ, ਸਮੂਹ ਕੌਂਸਲਰ, ਪੰਕਜ ਗਰਗ, ਉਪ ਕਪਤਾਨ ਪੁਲਿਸ ਮਨਜੀਤ ਸਿੰਘ, ਥਾਣਾ ਮੁਖੀ ਸਰਦੂਲਗੜ੍ਹ ਗਨੇਸ਼ਵਰ ਸ਼ਰਮਾ, ਚੇਅਰਮੈਨ ਮਾਰਕੀਟ ਕਮੇਟੀ ਰਾਏ ਸਿੰਘ, ਉਪ ਮੰਡਲ ਇੰਜੀਨੀਅਰ ਮਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ।