ਸਕੂਲੀ ਬੱਚਿਆਂ ਨੇ ਗਿੱਧੇ ਤੇ ਭੰਗੜੇ ਨਾਲ ਬੰਨ੍ਹਿਆ ਰੰਗ ਸਰਦੂਲਗੜ੍ਹ ਵਿਖੇ 80ਵਾਂ ਸੁਤੰਤਰਤਾ
Publish Date: Sun, 16 Aug 2026 05:13 PM (IST)
Updated Date: Mon, 17 Aug 2026 04:03 AM (IST)
ਉਪ ਮੰਡਲ ਮੈਜਿਸਟਰੇਟ ਨੇ ਲਹਿਰਾਇਆ ਤਿਰੰਗਾ ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ ਸਰਦੂਲਗੜ੍ਹ : ਸਰਦੂਲਗੜ੍ਹ ਵਿਖੇ 80ਵਾਂ ਸੁਤੰਤਰਤਾ ਦਿਵਸ ਦੇਸ਼ਭਗਤੀ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਧੂਮਧਾਮ ਨਾਲ ਸਕੂਲ ਆਫ਼ ਐਮੀਨੈਂਸ ਦੇ ਸਟੇਡੀਅਮ ਵਿੱਚ ਮਨਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਸਮਾਗਮ ਵਿੱਚ ਉਪ ਕਪਤਾਨ ਪੁਲਿਸ ਸਰਦੂਲਗੜ੍ਹ ਹਰਪ੍ਰੀਤ ਸਿੰਘ ਸਮੇਤ ਥਾਣਾ ਸਰਦੂਗੜ੍ਹ ਦੇ ਐੱਸਐੱਚਓ ਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ਭਗਤੀ ਨਾਲ ਸਬੰਧਿਤ ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਦੀਆਂ ਪੇਸ਼ਕਾਰੀਆਂ ਨੂੰ ਹਾਜ਼ਰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸਰਦੂਲਗੜ੍ਹ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਮਾਗਮ ਵਿੱਚ ਸ਼ਿਰਕਤ ਕਰਕੇ ਸੁਤੰਤਰਤਾ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਦੇਣ ਅਤੇ ਪਰੇਡ ਵਿੱਚ ਸ਼ਮੂਲੀਅਤ ਕਰਨ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਅਤੇ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਦੇਸ਼ ਦੀ ਆਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁਤੰਤਰਤਾ ਦਿਵਸ ਦਾ ਮੁੱਖ ਸਮਾਗਮ ਪਹਿਲਾਂ ਸ਼ਹਿਰ ਤੋਂ ਬਾਹਰ ਸਥਿਤ ਕਾਲਜ ਵਿੱਚ ਕਰਵਾਇਆ ਜਾਂਦਾ ਸੀ। ਪਿਛਲੇ ਦੋ ਸਾਲਾਂ ਤੋਂ ਇਹ ਸਮਾਗਮ ਸ਼ਹਿਰ ਦੇ ਅੰਦਰ ਕਰਵਾਏ ਜਾਣ ਕਾਰਨ ਲੋਕਾਂ ਦੀ ਸ਼ਮੂਲੀਅਤ ਵਿੱਚ ਵਾਧਾ ਹੋਇਆ ਹੈ। ਇਸ ਮੌਕੇ ਪੀਏ ਟੂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਡਾਇਰੈਕਟਰ ਸਿੱਖਿਆ ਕ੍ਰਾਂਤੀ ਨਵਦੀਪ ਸ਼ਰਮਾ, ਨਗਰ ਪੰਚਾਇਤ ਸਰਦੂਲਗੜ੍ਹ ਪ੍ਰਧਾਨ ਵੀਨਾ ਰਾਣੀ ਦੇ ਪਤੀ ਅਤੇ ਸਮਾਜ ਸੇਵੀ ਪ੍ਰੇਮ ਗਰਗ, ਚੇਅਰਮੈਨ ਮਾਰਕੀਟ ਕਮੇਟੀ ਰਾਏ ਸਿੰਘ, ਆਮ ਆਦਮੀ ਪਾਰਟੀ ਸਰਦੂਲਗੜ੍ਹ ਦਫ਼ਤਰ ਦੇ ਇੰਚਾਰਜ ਅਤੇ ਐਮਸੀ ਵਿਰਸਾ ਸਿੰਘ, ਕੌਂਸਲਰ ਸੁਖਜੀਤ ਸਿੰਘ ਬੱਬਰ, ਸਮਾਜ ਸੇਵੀ ਪੰਕਜ ਗਰਗ (ਟਾਟਾ), ਬਲਾਕ ਪ੍ਰਧਾਨ ਆਤਮ ਪ੍ਰਕਾਸ਼ ਲੱਛੀ, ਸੀਨੀਅਰ ਮੈਡੀਕਲ ਅਫਸਰ ਵੇਦ ਪ੍ਰਕਾਸ਼ ਸੰਧੂ, ਡਾਕਟਰ ਹਰਮੀਤ ਸਿੰਘ, ਐਸਡੀਓ ਬਿਜਲੀ ਬੋਰਡ ਮਨਜੀਤ ਸਿੰਘ ਮੌਜੂਦ ਸਨ।