ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ
ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਜੀ ਧਾਮੀ
Publish Date: Tue, 07 Apr 2026 06:32 PM (IST)
Updated Date: Wed, 08 Apr 2026 04:08 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਸਰਦਾਰ ਸੁਖਮੰਦਰ ਸਿੰਘ ਸਕੱਤਰ ਵਿੱਦਿਆ ਅਤੇ ਮੈਡਮ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਕੂਲ ਦੀ ਯੋਗ ਅਗਵਾਈ ਵਿੱਚ ਚੱਲ ਰਹੀ ਸੰਸਥਾ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਧਰਮੂ ਮਾਨਸਾ ਵਿਖੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮੱਰਪਿਤ ਸੁੰਦਰ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿੱਚ ਛੇਵੀਂ ਕਲਾਸ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਸੁੰਦਰ ਦਸਤਾਰਾਂ ਸਜਾਈਆ, ਇਸ ਵਿੱਚ ਸਾਹਿਲਦੀਪ ਸਿੰਘ ਕਲਾਸ ਸੱਤਵੀਂ ਪਹਿਲਾ ਸਥਾਨ, ਹਰਜਿੰਦਰ ਸਿੰਘ ਕਲਾਸ ਦਸਵੀਂ ਦੂਜਾ ਸਥਾਨ ਤੇ ਹਰਪ੍ਰੀਤ ਸਿੰਘ ਕਲਾਸ ਨੌਵੇਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਭਾਗ ਲੈਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਦਸਤਾਰ ਦੀ ਮਹੱਤਤਾ ਦੱਸਦੇ ਹੋਏ ਖਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 15 ਅਪ੍ਰੈਲ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਇੰਨ੍ਹਾਂ ਵਿਦਿਆਰਥੀਆਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਹਰਪ੍ਰੀਤ ਸਿੰਘ ਕਰਨਦੀਪ ਸਿੰਘ ਸਤਨਾਮ ਸਿੰਘ, ਮੈਡਮ ਕੁਲਵਿੰਦਰ ਕੌਰ, ਮੈਡਮ ਅਰਚਨਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।