ਬਠਿੰਡਾ ਰੈਲੀ ’ਚ ਭੈਣੀ ਬਾਘਾ ਤੋਂ ਕਿਸਾਨ ਹੋਏ• ਸ਼ਾਮਲ
ਵੱਖ-ਵੱਖ ਜਥੇਬੰਦੀਆਂ ਵੱਲੋਂ ਬਠਿੰਡਾ ਵਿੱਚ
Publish Date: Fri, 06 Mar 2026 06:05 PM (IST)
Updated Date: Sat, 07 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਬਠਿੰਡਾ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਪੁਲਿਸ ਦੇ ਜ਼ਬਰ ਵਿਰੋਧੀ ਰੈਲੀ ਵਿੱਚ ਸ਼ਮੂਲੀਅਤ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਪਿੰਡ ਭੈਣੀ ਬਾਘਾ ਦੇ ਕਾਰਕੁੰਨ ਵੱਡੀ ਗਿਣਤੀ ਵਿੱਚ ਰਵਾਨਾ ਹੋਏ। ਇਸ ਮੌਕੇ ਕਿਸਾਨ ਆਗੂ ਜਗਦੇਵ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਜਥੇਬੰਦੀਆਂ ‘ਤੇ ਹੋ ਰਹੇ ਪੁਲਿਸ ਜ਼ਬਰ ਅਤੇ ਲੋਕਤੰਤਰਕ ਅਧਿਕਾਰਾਂ ਦੇ ਘਾਟੇ ਖ਼ਿਲਾਫ਼ ਕਿਸਾਨ ਇਕੱਠੇ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।