ਸਕੂਲ ’ਚ ਨਾਰੀ ਚੇਤਨਾ ਨੂੰ ਸਮਰਪਿਤ ਸਮਾਗਮ ਮੁਕੰਮਲ
ਸ. ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ
Publish Date: Sat, 31 Jan 2026 06:22 PM (IST)
Updated Date: Sun, 01 Feb 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਵਿਖੇ ਨਾਰੀ ਚੇਤਨਾ ਨੂੰ ਸਮੱਰਪਿਤ ਪ੍ਰੋਗਰਾਮ ਸਪਤ ਸ਼ਕਤੀ ਸੰਗਮ ਸੰਪੰਨ ਹੋਇਆ। ਇਸ ਦੌਰਾਨ ਮੁੱਖ ਮਹਿਮਾਨ ਬ੍ਰਹਮ ਕੁਮਾਰੀ ਆਸ਼ਰਮ ਦੇ ਦੀਦੀ ਸੁਨੀਤਾ ਤੇ ਦੀਦੀ ਕਵਿਤਾ ਜੀ ਰਹੇ। ਪ੍ਰੋਗਰਾਮ ਦੀ ਸ਼ੁਰੂਆਤ ‘ਨਵਯੁੱਗ ਦਾ ਨਵ ਵਿਚਾਰ ਆਇਆ’ ਗੀਤ ਨਾਲ ਕੀਤੀ ਗਈ ਅਤੇ ਪ੍ਰੋਗਰਾਮ ਦਾ ਉਦਘਾਟਨ ਸ਼ਮ੍ਹਾ ਰੌਸ਼ਨ ਕਰ ਕੀਤਾ ਗਿਆ। ਇਸਦੇ ਨਾਲ ਹੀ ਦੀਦੀ ਸੁਨੀਤਾ ਨੇ ਆਪਣੇ ਵਿਚਾਰਾਂ ਦੁਆਰਾ ਦੱਸਿਆ ਕਿ ਸਾਨੂੰ ਕਿਸ ਤਰ੍ਹਾਂ ਨਾਰੀ ਸ਼ਕਤੀ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਸਹੀ ਸੇਧ ਦੇਣ ਬਾਰੇ ਜਾਗਰੂਕ ਕੀਤਾ ਅਤੇ ਬੱਚਿਆਂ ਦੇ ਚਰਿੱਤਰ ਨਿਰਮਾਣ ਵਿੱਚ ਮਾਂ ਦੀ ਭੂਮਿਕਾ ਬਾਰੇ ਵੀ ਦੱਸਿਆ। ਔਰਤ ’ਚ ਸਹਿਣਸ਼ੀਲਤਾ ਹੀ ਇੱਕ ਅਜਿਹਾ ਗੁਣ ਹੈ, ਜਿਸ ਨਾਲ ਅਸੀਂ ਆਪਣੇ ਆਲੇ-ਦੁਆਲੇ ਦੇ ਮਾਹੌਲ ਨੂੰ ਸੁਖਾਵਾਂ ਬਣਾ ਸਕਦੇ ਹਾਂ ਅਤੇ ਨਾਲ ਹੀ ਪਰਮਾਤਮਾ ਦੇ ਨਾਲ ਜੁੜ ਕੇ ਆਪਣੀ ਸ਼ਕਤੀ ਦਾ ਸਹੀ ਪ੍ਰਯੋਗ ਕਰ ਸਕਦੇ ਹਾਂ। ਇਸ ਦੇ ਨਾਲ ਹੀ ਦੀਦੀ ਅਮਨਦੀਪ ਕੌਰ ਨੇ ਔਰਤ ਦੀ ਪਰਿਵਾਰਿਕ ਜ਼ਿੰਮੇਵਾਰੀਆਂ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ। ਜ਼ਿਕਰਯੋਸਗ ਹੈ ਕਿ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੁਆਰਾ ਪੂਰੇ ਭਾਰਤ ਵਿੱਚ ਸਪਤ ਸ਼ਕਤੀ ਸੰਗਮ ਪ੍ਰੋਗਰਾਮ ਕਰਵਾਉਣ ਦਾ ਟੀਚਾ ਮਿੱਥਿਆ ਗਿਆ, ਜਿਸਦਾ ਮੁੱਖ ਉਦੇਸ਼ ਸਮਾਜ ਵਿੱਚ ਪੈਦਾ ਹੋ ਰਹੀਆਂ ਕੁਰੀਤੀਆ ਉੱਪਰ ਠੱਲ੍ਹ ਪਾਉਣਾ ਹੈ। ਇਸ ਮੌਕੇ ਵਿੱਦਿਆ ਮੰਦਰ ਦੇ ਪ੍ਰਿੰਸੀਪਲ ਜਗਦੀਪ ਪਟਿਆਲ ਜੀ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ 100 ਦੇ ਕਰੀਬ ਮਹਿਲਾਵਾਂ ਨੇ ਭਾਗ ਲਿਆ। ਪ੍ਰੋਗਰਾਮ ਦੇ ਅੰਤ ਵਿੱਚ ਸਮੂਹ ਮਹਿਲਾਵਾਂ ਵੱਲੋਂ ਇਹ ਸੰਕਲਪ ਲਿਆ ਕਿ ਉਹ ਭਾਰਤੀ ਸੰਸਕ੍ਰਿਤੀ ਦੇ ਪ੍ਰਤੀ ਮਾਣ ਦਾ ਭਾਵ ਰੱਖਣਗੇ ਅਤੇ ਸਹਿਣਸ਼ੀਲਤਾ ਦੇ ਨਾਲ ਘਰ ਚਲਾਉਣਾ, ਵਾਤਾਵਰਣ ਸੰਭਾਲ ਜੀਵਨ ਸ਼ੈਲੀ ਅਪਣਾਉਣੀ ਅਤੇ ਆਪਣੇ ਕਰਤੱਬਾਂ ਦੀ ਪਾਲਣਾ ਕਰਨਗੇ। ਪ੍ਰੋਗਰਾਮ ਦੇ ਅੰਤ ’ਚ ਵਿੱਦਿਆ ਮੰਦਰ ਦੇ ਪ੍ਰਧਾਨ ਡਾ. ਬਲਦੇਵ ਰਾਜ ਬਾਂਸਲ ਵੱਲੋਂ ਬ੍ਰਹਮ ਕੁਮਾਰੀ ਆਸ਼ਰਮ ਦੇ ਦੀਦੀ ਸੁਨੀਤਾ ਨੂੰ ਸਨਮਾਨਿਤ ਕੀਤਾ ਗਿਆ।