ਪ੍ਰੇਮ ਕੁਮਾਰ ਅਰੋੜਾ ਨੂੰ ਉਮੀਦਵਾਰ ਐਲਾਨਣ ’ਤੇ ਸਵਾਗਤ
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ
Publish Date: Fri, 10 Apr 2026 06:45 PM (IST)
Updated Date: Sat, 11 Apr 2026 04:09 AM (IST)

ਬਲਦੇਵ ਸਿੰਘ ਸਿੱਧੂ, ਪੰਜਾਬੀ ਜਾਗਰਣ, ਭੀਖੀ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਮਾਨਸਾ ਤੋਂ ਐਲਾਨੇ ਗਏ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਚਹਿਲ ਦੇ ਦਫਤਰ ਵਿਖੇ ਪਹੁੰਚੇ, ਜਿੱਥੇ ਉੁਨ੍ਹਾਂ ਦਾ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪ੍ਰੇਮ ਕੁਮਾਰ ਅਰੋੜਾ ਨੇ ਗੱਲਬਾਤ ਕਰਦਿਆਂ ਇਲਾਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਵਿਧਾਨ ਸਭਾ ਚੋਣਾਂ ਲਈ ਕਮਾਰਕੱਸੇ ਕਸ ਲੈਣ ਤਾਂ ਜੋ 2027 ’ਚ ਵੱਧ ਤੋਂ ਵੱਧ ਸੀਟਾਂ ਤੇ ਜਿੱਤ ਹਾਸਿਲ ਕਰਕੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ ਕਿਉਂਕਿ ਸ਼੍ਰੋਅਦ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਲੋਕਾਂ ਲਈ ਫ਼ਿਕਰਮੰਦ ਹੈ। ਉਨ੍ਹਾਂ ‘ਆਪ’ ਦੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਲਾਰੇ ਲੱਪਿਆਂ ਝੂਠਾਂ ਤੋਂ ਬਿਨ੍ਹਾਂ ਪੰਜਾਬ ਦੇ ਲੋਕਾਂ ਨੂੰ ਕੁਝ ਨਹੀਂ ਦਿੱਤਾ। ਇਸ ਸਰਕਾਰ ਤੋਂ ਵਪਾਰੀ ਵਰਗ ਮਜ਼ਦੂਰ ਕਿਸਾਨ ਮੁਲਾਜਮ ਹਰ ਵਰਗ ਬੁਰੀ ਤਰ੍ਹਾਂ ਪੀੜਤ ਹੈ। ਇਸ ਲਈ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ ਕਾਹਲ਼ੇ ਹਨ। ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਚਹਿਲ ਨੇ ਕਿਹਾ ਕਿ ਉਹ ਅਤੇ ਸਮਰਥਕ ਪਾਰਟੀ ਤੇ ਪ੍ਰੇਮ ਕੁਮਾਰ ਅਰੋੜਾ ਨੂੰ ਜਿਤਾਉਣ ਲਈ ਤਨੋ ਮਨੋ ਧਨੋ ਪੂਰੀ ਤਰਾ ਸਮਰਪਿਤ ਹਨ ਅਤੇ ਇਹ ਸੀਟ ਜਿਤਾ ਕੇ ਪਾਰਟੀ ਦੀ ਝੋਲੀ ਪਾਉਣਗੇ। ਚਹਿਲ ਤੇ ਵਰਕਰਾਂ ਵੱਲੋ ਸ਼੍ਰੀ ਅਰੋੜਾ ਨੂੰ ਟਿਕਟ ਦਿੱਤੇ ਜਾਣ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਸਾਬਕਾ ਮੰਤਰੀ ਬਲਵਿੰਦਰ ਸਿੰਘ ਭੂੰਦੜ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਮਜੀਤ ਕੌਰ ਸਮਾਓ, ਐਡਵੋਕੇਟ ਓਕਾਂਰ ਮਿੱਤਲ, ਠੇਕੇਦਾਰ ਮਜੀਠਾ ਸਿੰਘ, ਸਾਬਕਾ ਕੌਂਸਲਰ ਵਿਜੇ ਕੁਮਾਰ, ਗਰਗ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਸ਼ੇਰ ਸਿੰਘ, ਰੂਬਲ ਸਾਬਕਾ ਕੌਂਸਲਰ ਸੁਖਦੀਪ ਸਿੰਘ, ਸਾਬਕਾ ਸਕੱਤਰ ਜਸਵੀਰ ਸਿੰਘ ਸਮਾਓ, ਜੱਥੇਦਾਰ ਮਲਕੀਤ ਸਿੰਘ, ਜੀਪੀ ਮਿੱਤਲ, ਨਰਿੰਦਰ ਮਿੱਤਲ, ਹਰਦੇਵ ਸਿੰਘ ਮਿਸ਼ਰੇਕਾ, ਮੀਤਾ ਸਿੰਘ, ਜਨਕ ਸਿੰਘ, ਰਛਪਾਲ ਟੈਨੀ, ਹਰਦੀਪ ਸਿੰਘ, ਨੰਬਰਦਾਰ ਬਲਕਾਰ ਸਿੰਘ, ਮਿਰਗ ਬਾਬਾ ਗੋਰਾ ਸਿੰਘ ਸਮਾਓ, ਗ੍ਰੰਥੀ ਨਿਰਮਲ ਸਿੰਘ ਆਦਿ ਹਾਜ਼ਰ ਸਨ।