ਪੰਜਾਬ ਦਾ ਹਰ ਵਰਗ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਸੰਤੁਸ਼ਟ : ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ
Publish Date: Sat, 13 Jun 2026 05:35 PM (IST)
Updated Date: Sat, 13 Jun 2026 05:36 PM (IST)

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਬਠਿੰਡਾ ਵਿਖੇ ਕੀਤੇ ਜਾ ਰਹੇ ਵਿਸ਼ਾਲ ਰੋਡ ਸ਼ੋਅ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਮੌੜ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦੀ ਅਗਵਾਈ ਹੇਠ ਸੈਂਕੜੇ ਉਤਸ਼ਾਹੀ ਵਰਕਰਾਂ ਅਤੇ ਆਗੂਆਂ ਦਾ ਇੱਕ ਵੱਡਾ ਜੱਥਾ ਬਠਿੰਡਾ ਲਈ ਰਵਾਨਾ ਹੋਇਆ। ਇਸ ਮੌਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜੋ ਪਾਰਟੀ ਦੇ ਹੱਕ ਵਿੱਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਸਨ। ਜੱਥੇ ਨੂੰ ਰਵਾਨਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਚਾਹੇ ਉਹ ਕਿਸਾਨ ਹੋਵੇ, ਮਜ਼ਦੂਰ ਹੋਵੇ ਜਾਂ ਵਪਾਰੀ, ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਬਠਿੰਡਾ ਵਿਖੇ ਹੋ ਰਿਹਾ ਇਹ ਰੋਡ ਸ਼ੋਅ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗਾ ਅਤੇ ਇਹ ਸਿੱਧ ਕਰੇਗਾ ਕਿ ਲੋਕ ਅੱਜ ਵੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਸੋਚ ਨਾਲ ਚਟਾਨ ਵਾਂਗ ਖੜ੍ਹੇ ਹਨ। ਵਿਧਾਇਕ ਮਾਈਸਰਖਾਨਾ ਨੇ ਦੱਸਿਆ ਕਿ ਹਲਕਾ ਮੌੜ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਤੋਂ ਵਰਕਰਾਂ ਦੀਆਂ ਗੱਡੀਆਂ, ਬੱਸਾਂ ਅਤੇ ਮੋਟਰਸਾਈਕਲਾਂ ਦਾ ਕਾਫ਼ਲਾ ਬਠਿੰਡਾ ਰੋਡ ਸ਼ੋਅ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਉਣ ਲਈ ਰਵਾਨਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਠਿੰਡਾ ਦੀ ਧਰਤੀ ਤੇ ਅੱਜ ਤੱਕ ਦਾ ਸਭ ਤੋਂ ਵੱਡਾ ਇਕੱਠ ਹੋਵੇਗਾ, ਜੋ ਆਉਣ ਵਾਲੀਆਂ ਚੋਣਾਂ ਵਿੱਚ ਆਪ ਦੀ ਵੱਡੀ ਜਿੱਤ ਦਾ ਮੁੱਢ ਬੰਨ੍ਹੇਗਾ। ਇਸ ਮੌਕੇ ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਬਲਵਿੰਦਰ ਬੱਲ੍ਹੋ, ਜ਼ਿਲ੍ਹਾ ਵਾਈਸ ਕੁਆਡੀਨੇਟਰ ਹਿੰਮਤ ਸਿੰਘ ਕੁੱਤੀਵਾਲ, ਕੌਂਸਲਰ ਕਿਰਪਾਲ ਸਿੰਘ ਪਾਲ, ਕੌਂਸਲਰ ਸਿਕੰਦਰ ਸਿੰਘ, ਕੋਆਰਡੀਨੇਟਰ ਹਰਵਿੰਦਰ ਸਿੰਘ ਸੋਨੀ, ਅਵਤਾਰ ਸਿੰਘ ਕਾਲਾ, ਗੁਰਪ੍ਰੀਤ ਸਿੰਘ ਨੰਬਰਦਾਰ, ਚੇਅਰਮੈਨ ਬਲਾਕ ਸੰਮਤੀ ਰੇਸ਼ਮ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਬੂਟਾ ਸੰਦੋਹਾ, ਭੁਪਿੰਦਰ ਸਿੰਘ ਲਾਲੀ, ਜਗਸੀਰ ਸ਼ਰਮਾ, ਬੁੱਧ ਸਿੰਘ, ਡਾਕਟਰ ਮਲਕੀਤ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।