- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਲਈ

ਪੱਤਰ ਪ੍ਰੇਰਕ ਪੰਜਾਬੀ ਜਾਗਰਣ
ਮਾਨਸਾ
ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਲਈ ਤਿੰਨਕੋਨੀ ’ਤੇ ਲੱਗੇ ਇਨਸਾਫ਼ ਮੋਰਚੇ ਵਿਚ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਖੰਡ ਕੀਰਤਨੀ ਜਥਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਪਰਵਿੰਦਰ ਸਿੰਘ ਦੀ ਯਾਦ ਵਿਚ ਕੀਰਤਨ ਦਰਬਾਰ ਸਜਾਇਆ। ਇਸ ਧਾਰਮਿਕ ਸਮਾਗਮ ਵਿਚ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਗੁਰਦੁਆਰਾ ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ਰਾਜਿੰਦਰ ਸਿੰਘ, ਭਾਈ ਦਰਸ਼ਨ ਸਿੰਘ ਭੰਮਾ, ਭਾਈ ਮਨਜੀਤ ਸਿੰਘ, ਭਾਈ ਪਵਿੱਤਰ ਸਿੰਘ, ਭਾਈ ਸੋਣੀ ਸਿੰਘ ਅਤੇ ਪਰਦੀਪ ਸਿੰਘ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਤੇ ਅਖੰਡ ਕੀਰਤਨੀ ਜਥੇ ਦੇ ਆਗੂ ਮਾਸਟਰ ਜਸਵੀਰ ਸਿੰਘ ਖ਼ਾਲਸਾ ਨੇ ਕਿਹਾ ਭਾਈ ਪਰਵਿੰਦਰ ਸਿੰਘ ਵੱਲੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਦਿੱਤੀ ਕੁਰਬਾਨੀ ਨੂੰ ਸਮਰਪਿਤ ਸਮੂਹ ਰਾਜਨੀਤਕ ਪਾਰਟੀਆਂ, ਕਿਸਾਨ ਜੱਥੇਬੰਦੀਆਂ, ਯੂਥ ਕਲੱਬਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਇੱਕ ਮੰਚ ’ਤੇ ਇਕੱਠੇ ਹੋਕੇ ਨਸ਼ਿਆਂ ਖਿਲਾਫ ਲੜਾਈ ਲੜਨੀ ਚਾਹੀਦੀ ਹੈ ਤਾਂ ਜੋ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆ ਦੀ ਬਿਮਾਰੀ ਨੂੰ ਜੜ੍ਹੋਂ ਪੱਟਿਆਂ ਜਾ ਸਕੇ। ਇਸ ਮੌਕੇ ਭਾਈ ਗਰਮੇਲ ਸਿੰਘ ਖਿਆਲਾਂ, ਭਪਵਿੰਦਰ ਸਿੰਘ ਐਡਵੋਕੇਟ, ਪਵਨਦੀਪ ਸਿੰਘ ਖ਼ਾਲਸਾ, ਜਸਪਾਲ ਸਿੰਘ ਜੱਸਾ ਮਾਨ, ਪ੍ਰੀਤਮ ਸਿੰਘ ਮੋਗੇ ਵਾਲੇ ਆਦਿ ਹਾਜ਼ਰ ਸਨ ।