ਨੌਜਵਾਨਾਂ ਨੂੰ ਨਸ਼ਿਆਂ ਵੱਧ ਧੱਕਣ ਵਾਲਿਆਂ ਲਈ ਪਰਵਿੰਦਰ ਸਿੰਘ ਝੋਟਾ ਵੱਡਾ ਚੈਲੇਂਜ ਸੀ : ਬੀਕੇਯੂ ਡੌਂਕਦਾ ਮਨਜੀਤ ਧਨੇਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ
Publish Date: Sun, 18 Oct 2026 06:23 PM (IST)
Updated Date: Sun, 18 Oct 2026 06:24 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਪਰਮਿੰਦਰ ਸਿੰਘ ਝੋਟਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣ ਕਰਕੇ ਬਰਬਾਦ ਕਰਨ ਦੇ ਰਾਹ ਤੁਰੀਆਂ ਕਾਲੀਆਂ ਤਾਕਤਾਂ ਲਈ ਵੱਡਾ ਚੈਲੰਜ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵੱਡੇ ਕਾਫ਼ਲੇ ਨੇ ਮਨਜੀਤ ਧਨੇਰ, ਅਮਨਦੀਪ ਸਿੰਘ ਲਲਤੋਂ, ਗੁਰਦੇਵ ਸਿੰਘ ਮਾਂਗੇਵਾਲ ਦੀ ਅਗਵਾਈ ਵਿਚ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹੋਕੇ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਇਹ ਸ਼ਬਦਾਂ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਮੈਡੀਕਲ ਨਸ਼ਾ ਤਸਕਰਾਂ, ਪੁਲਿਸ ਪ੍ਰਸ਼ਾਸਨ ਤੇ ਸਿਆਸਤਦਾਨਾਂ ਦੇ ਨਾਪਾਕ ਗੱਠਜੋੜ ਦੀ ਅੱਖ ਵਿਚ ਰੜਕਦਾ ਰੋੜ ਸੀ। ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵੱਲੋਂ ਧਾਰੀ ਸਾਜ਼ਿਸ਼ੀ ਚੁੱਪ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ੳਨ੍ਹਾਂ ਕਿਹਾ ਕਿ ਹਾਕਮ ਸਾਡੇ ਸਿਦਕ ਦੀ ਪਰਖ਼ ਕਰਨੀ ਚਾਹੁੰਦਾ ਹੈ। ਪਰਮਿੰਦਰ ਸਿੰਘ ਝੋਟਾ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕ ਕਰਕੇ ਬਰਬਾਦ ਕਰਨ ਦੇ ਰਾਹ ਤੁਰੀਆਂ ਕਾਲੀਆਂ ਤਾਕਤਾਂ ਲਈ ਵਡੇਰਾ ਚੈਲੰਜ ਸੀ। ਇਸ ਚੁਣੌਤੀ ਨੂੰ ਸਾਂਝੇ, ਠਰ੍ਹੰਮੇ ਤੇ ਜਾਬਤਾਬੱਧ ਸੰਘਰਸ਼ ਨਾਲ ਪੜਾਅਵਾਰ ਅੱਗੇ ਵਧਾਉਣਾ ਹੋਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵੱਡੇ ਕਾਫ਼ਲੇ ਨੇ ਮਨਜੀਤ ਧਨੇਰ, ਅਮਨਦੀਪ ਸਿੰਘ ਲਲਤੋਂ ਤੇ ਗੁਰਦੇਵ ਸਿੰਘ ਮਾਂਗੇਵਾਲ ਦੀ ਅਗਵਾਈ ਵਿਚ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਆਗੂਆਂ ਨੇ ਐਕਸ਼ਨ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜ਼ੀਪੀ ਗੌਰਵ ਯਾਦਵ ਦਾ ਅਸਤੀਫ਼ਾ ਦੇਣ, ਸਮੁੱਚੇ ਕੇਸ ਦੀ ਸੀਬੀਆਈ ਜਾਂਚ ਕਰਨ, ਡੀਐੱਸਪੀ ਮਾਨਸਾ ਐੱਸਐੱਚਓ ਬੇਅੰਤ ਕੌਰ ਤੇ ਡਰੱਗ ਇੰਸਪੈਕਟਰ ਨੂੰ ਪਰਚੇ ਵਿਚ ਨਾਮਜ਼ਦ ਕਰਕੇ ਤੁਰੰਤ ਡਿਸਮਿਸ ਕਰਨ, ਇਸ ਕਤਲ ਕਾਂਡ ਵਿਚ ਗੋਲੀਆਂ ਲੱਗਣ ਕਰਕੇ ਜ਼ਖ਼ਮੀ ਹੋਏ ਪੀੜਤ ਚਾਰ ਜ਼ਖਮੀਆਂ ਦਾ ਸਰਕਾਰ ਵੱਲੋਂ ਤੁਰੰਤ ਚੰਗਾ ਇਲਾਜ ਕਰਵਾਉਣ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟ ਕੀਤੀ। ਇਸ ਸਮੇਂ ਮਾਨਸਾ ਜ਼ਿਲ੍ਹੇ ਦੇ ਆਗੂ ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਬਰ੍ਹੇ, ਬਲਜੀਤ ਸਿੰਘ ਭੈਣੀਬਾਘਾ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਵਰਿਆਮ ਸਿੰਘ ਖਿਆਲਾ ਕਲਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਹੋਏ। ਆਗੂਆਂ ਨੇ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਚੱਲ ਰਹੇ ਸੰਘਰਸ਼ ਨੂੰ ਅੰਤਿਮ ਜਿੱਤ ਤੱਕ ਪਹੁੰਚਾਉਣ ਲਈ ਹਰ ਸੰਭਵ ਸਹਿਯੋਗ ਕਰਨ ਦਾ ਭਰੋਸਾ ਦਿੱਤਾ।