ਕਸਬਾ ਝੁਨੀਰ ਵਿਖੇ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਕਸਬਾ ਝੁਨੀਰ ਵਿਖੇ ਸ਼੍ਰੋਮਣੀ ਅਕਾਲੀ
Publish Date: Fri, 14 Aug 2026 04:19 PM (IST)
Updated Date: Fri, 14 Aug 2026 04:20 PM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ ਝੁਨੀਰ ਕਸਬਾ ਝੁਨੀਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿੱਚ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਵਰਕਰਾਂ ਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਤੋਂ ਹਰ ਵਰਗ ਦੁਖੀ ਹੈ ਤੇ ਝੂਠੇ ਲਾਰੇ ਲਗਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਮੀਟਿੰਗ ਵਿੱਚ ਬਲਵਿੰਦਰ ਸਿੰਘ ਭੂੰਦੜ ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਪਾਰਟੀ ਦੀ ਵਰਕਰ ਅਤੇ ਅਹੁਦੇਦਾਰ ਇੱਕਜੁੱਟ ਹੋ ਕੇ ਪਾਰਟੀ ਲਈ ਕੰਮ ਕਰਨ ਤਾਂ ਜੋ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰ ਸਕੇ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਹੁਣ ਤੋਂ ਹੀ ਤਿਆਰੀ ਕਰ ਦਿੱਤੀ ਜਾਵੇ, ਉਨ੍ਹਾਂ ਕਿਹਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪਾਰਟੀ ਹੋਰ ਮਜਬੂਤ ਹੋ ਰਹੀ ਹੈ ਅਤੇ ਪੂਰੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲਹਿਰ ਚੱਲ ਰਹੀ ਹੈ ਤੇ ਵੱਡੇ ਪੱਧਰ ਤੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਵਰਕਰ ਜੁੜ ਰਹੇ ਹਨ। ਪੰਜਾਬ ਦਾ ਭਲਾ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਕਰ ਰਹੀ ਹੈ। ਪੰਜਾਬ ਦਾ ਜੋ ਅੱਜ ਤੱਕ ਵਿਕਾਸ ਕਾਰਜ ਹੋਇਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਹੀ ਵੇਲੇ ਹੋਇਆ ਹੈ ਹੁਣ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ, ਨੰਬਰਦਾਰ ਤਰਸੇਮ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਨੌਹਰ ਚੰਦ ਤਾਇਲ, ਬਲਵਿੰਦਰ ਸਿੰਘ ਧਾਲੀਵਾਲ, ਜਸਪਾਲ ਕੁਮਾਰ ਪਾਲਾ, ਬਿੰਦਰ ਸਿੰਘ ਸਾਹਨੇਵਾਲੀ, ਸਵਰਨਜੀਤ ਸ਼ਰਮਾ ਦਾਨੇਵਾਲੀਆ, ਜਸਵਿੰਦਰ ਸਿੰਘ ਜਗਾਰਾਮ ਤੀਰਥ , ਇਸਤਰੀ ਆਗੂ ਹਰਪ੍ਰੀਤ ਕੌਰ ਝੁਨੀਰ, ਜਸਵੀਰ ਸਿੰਘ ਜੱਸੀ ਧਾਲੀਵਾਲ ਹਾਜ਼ਰ ਸਨ।