- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਮ ਪ੍ਰਚਾਰ ਲਹਿਰ ਨੂੰ ਹੋਰ ਮਜ਼ਬੂਤ ਢੰਗ

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਧਰਮ ਪ੍ਰਚਾਰ ਲਹਿਰ ਨੂੰ ਹੋਰ ਮਜ਼ਬੂਤ ਢੰਗ ਨਾਲ ਚਲਾਉਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਹਰ ਹਲਕੇ ਵਿੱਚ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੀ ਅਗਵਾਈ ਹੇਠ ਮਾਲਵਾ ਜ਼ੋਨ ਦੇ ਮੈਂਬਰ ਸਾਹਿਬਾਨ ਤੇ ਪ੍ਰਚਾਰਕ ਸਿੰਘਾਂ ਦੀ ਇਕੱਤਰਤਾ ਹੋਈ, ਜਿਸ ਵਿੱਚ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਨੂੰ ਲੈ ਕੇ ਵਿਚਾਰ ਚਰਚਾ ਕੀਤੀ। ਇਕੱਤਰਤਾ ਦੌਰਾਨ ਧਰਮ ਪ੍ਰਚਾਰ ਲਹਿਰ (ਪ੍ਰਚਾਰ ਵਹੀਰ) ਨੂੰ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ ਕਰਨ ਲਈ ਮੰਥਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਹਲਕੇ ਵਿੱਚ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਦਾ ਮਕਸਦ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਵਉੱਚ ਸਿਧਾਂਤ, ਸਿੱਖ ਇਤਿਹਾਸ ਅਤੇ ਪੰਥ ਵਿੱਚ ਮਰਯਾਦਾ ਦੀ ਅਹਿਮੀਅਤ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨਾ ਹੋਵੇਗਾ। ਉਨ੍ਹਾਂ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਤਨਦੇਹੀ ਨਾਲ ਸਿੱਖੀ ਪ੍ਰਚਾਰ ਲਈ ਸਰਗਰਮ ਹੋਣ ਲਈ ਪ੍ਰੇਰਿਆ।