‘ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ’ ਮੁਹਿੰਮ ਤਹਿਤ ਮਿਨੀ ਮੈਰਾਥਨ ਕਰਵਾਈ ਗਈ ਐੱਸ. ਡੀ. ਕੰਨਿਆ ਮਹਾਵਿਦਿਆਲਿਆ, ਮਾਨਸਾ ਦੇ
Publish Date: Mon, 02 Nov 2026 04:46 PM (IST)
Updated Date: Mon, 02 Nov 2026 04:47 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਐੱਸਡੀ ਕੰਨਿਆ ਮਹਾਵਿਦਿਆਲਿਆ ਮਾਨਸਾ ਦੇ ਐੱਨਐੱਸਐੱਸ ਵਿਭਾਗ ਵੱਲੋਂ ਕਾਲਜ ਪ੍ਰਿੰਸੀਪਲ ਡਾ. ਗਰਿਮਾ ਮਹਾਜਨ ਦੀ ਰਹਿਨੁਮਾਈ ਹੇਠ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਮੁਹਿੰਮ ਤਹਿਤ ਮਿੰਨੀ ਮੈਰਾਥਨ ਕਰਵਾਈ ਗਈ। ਇਸ ਵਿਚ ਸਹੁੰ ਚੁੱਕ ਸਮਾਗਮ ਜਾਗਰੂਕਤਾ ਭਾਸ਼ਣ ਤੇ ਰੈਲੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫ਼ੈਲਾਉਣਾ ਤੇ ਇਕ ਸਿਹਤਮੰਦ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਸਹੁੰ ਚੁੱਕ ਸਮਾਗਮ ਨਾਲ ਹੋਈ। ਇਸ ਵਿਚ ਐੱਨਐੱਸਐੱਸ ਵਲੰਟੀਅਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ, ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਤੇ ਹੋਰਨਾਂ ਨੂੰ ਵੀ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੀ ਸਹੁੰ ਚੁੱਕੀ। ਇਸ ਮੌਕੇ ਕੋਚ ਮੇਵਾ ਸਿੰਘ ਵੱਲੋਂ ਜਾਗਰੂਕਤਾ ਭਾਸ਼ਣ ਦਿੱਤਾ ਗਿਆ। ਉਨ੍ਹਾਂ ਨੇ ਐੱਨਐੱਸਐੱਸ ਵਲੰਟੀਅਰਾਂ ਨੂੰ ਨਸ਼ਿਆਂ ਦੀ ਲਤ ਦੇ ਮਾੜੇ ਨਤੀਜਿਆਂ ਬਾਰੇ ਜਾਗਰੂਕ ਕੀਤਾ ਤੇ ਅਨੁਸ਼ਾਸਨ, ਸਰੀਰਕ ਤੰਦਰੁਸਤੀ ਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੇ ਵਲੰਟੀਅਰਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਜੀਵਨ ਵਿਚ ਸਹੀ ਫ਼ੈਸਲੇ ਲੈਣ ਲਈ ਪ੍ਰੇਰਿਤ ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਦੇ ਭਾਸ਼ਣ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਭਾਸ਼ਣ ਤੋਂ ਬਾਅਦ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਰੈਲੀ ਮੈਰਾਥਨ ਦਾ ਆਯੋਜਨ ਕੀਤਾ ਗਿਆ। ਐਨ.ਐਸ.ਐਸ ਵਲੰਟੀਅਰਾਂ ਨੇ ਉਤਸ਼ਾਹ ਨਾਲ ਇਸ ਵਿਚ ਭਾਗ ਲਿਆ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਹਿਣ ਦਾ ਸੰਦੇਸ਼ ਦਿੱਤਾ। ਇਸ ਰੈਲੀ ਦੌਰਾਨ ਨਸ਼ਾ ਛਡੋ-ਕੋਡ ਵੱਡੋ, ਨਸ਼ਾ ਜੜ ਤੋ ਮਿਟਾਵਾਗੇ ਵਿਕਸਿਤ ਭਾਰਤ ਵਰਗੇ ਨਾਅਰਿਆਂ ਨਾਲ ਲੋਕਾਂ ਨੂੰ ਜਾਗਰੂਕ ਕੀਤਾ। ਇਸ ਪ੍ਰੋਗਰਾਮ ਨੇ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕੀਤਾ ਅਤੇ ਵਲੰਟੀਅਰਾਂ ਨੂੰ ਇੱਕ ਸਿਹਤਮੰਦ, ਜ਼ਿੰਮੇਵਾਰ ਅਤੇ ਨਸ਼ਾ ਮੁਕਤਸਮਾਜ ਦੀ ਸਿਰਜਣਾ ਲਈ ਯੋਗਦਾਨ ਪਾਉਣ ਵਾਸਤੇ ਪ੍ਰੇਰਿਤ ਕੀਤਾ। ਅੰਤ ਵਿੱਚ, ਮੁੱਖ ਵਕਤਾ ਮੇਵਾ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕ ਐਨ.ਐਸ.ਐਸ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰ ਮੌਜੂਦ ਸਨ।