- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ

- ਸਿਹਤ ਟੀਚਿਆਂ ਨੂੰ 100 ਫ਼ੀਸਦੀ ਕੀਤਾ ਜਾਵੇ ਪੂਰਾ : ਡਾ. ਰਾਏ
- ਸਾਰੇ ਸਿਹਤ ਪ੍ਰੋਗਰਾਮਾਂ ਸਬੰਧੀ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ : ਸਿਵਲ ਸਰਜਨ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ, ਆਮ ਆਦਮੀ ਕਲੀਨਿਕ, ਨਸ਼ਾ ਛਡਾਊ ਕੇਂਦਰ ਅਤੇ ਓਟ ਸੈਂਟਰਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਬਾਰੇ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਮਿੱਥੇ ਗਏ ਸਿਹਤ ਟੀਚਿਆਂ ਨੂੰ 100 ਫ਼ੀਸਦੀ ਪੂਰਾ ਕੀਤਾ ਜਾਵੇ। ਉਨ੍ਹਾਂ ਵੱਲੋਂ ਸਿਹਤ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਵਧੀਆ ਸਿਹਤ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਗਿਆ। ਨਾਲ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਦਵਾਈਆਂ, ਲੈਬ ਟੈਸਟ, ਐਕਸਰੇ, ਈਸੀਜੀ ਅਤੇ ਮਰੀਜ਼ਾਂ ਲਈ ਪੀਣ ਵਾਲੇ ਪਾਣੀ, ਬਿਜਲੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਜੇਕਰ ਹਸਪਤਾਲ ਦੇ ਅੰਦਰ ਕੋਈ ਵੀ ਸਾਜੋ ਸਾਮਾਨ ਜਾਂ ਇਲੈਕਟ੍ਰੋਨਿਕ ਚੀਜ਼ ਖਰਾਬ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਵਾਇਆ ਜਾਵੇ ਤਾਂ ਜੋ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਵਾਰਸਾਂ ਨੂੰ ਕਿਸੇ ਵੀ ਕਿਸਮ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਡਾ. ਰਾਏ ਨੇ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਿਵੇਂ ਕਿ ਜਨਨੀ ਸੁਰੱਖਿਆ ਯੋਜਨਾ, ਜਨਨੀ ਸਿਸ਼ੂ ਸੁਰੱਖਿਆ ਕਾਰਿਆਕਰਮ, ਮੁੱਖ ਮੰਤਰੀ ਕੈਸਰ ਰਾਹਤ ਕੋਸ਼, ਨੈਸ਼ਨਲ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ, ਨੈਸ਼ਨਲ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ, ਪੰਜਾਬ ਨਸ਼ਾ ਮੁਕਤ ਅਭਿਆਨ, ਨੈਸ਼ਨਲ ਬਲਾਇੰਡਨੈੱਸ ਕੰਟਰੋਲ ਪ੍ਰੋਗਰਾਮ, ਰੈਬਿਜ, ਹੈਪੈਟਾਈਟਸ ਕੰਟਰੋਲ ਪ੍ਰੋਗਰਾਮ ਆਦਿ ਬਾਰੇ ਵਿਸਥਾਰ ਸਹਿਤ ਸਮੀਖਿਆ ਕੀਤੀ।
ਇਸ ਮੌਕੇ ਡਾ. ਰਣਜੀਤ ਸਿੰਘ ਸਿੰਘ ਰਾਏ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਲਾਭ ਲੋਕਾਂ ਤਕ ਪਹੁੰਚਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕਜੋਤ ਸਿੰਘ, ਜ਼ਿਲ੍ਹਾ ਟੀਬੀ ਅਫ਼ਸਰ ਡਾ. ਨਿਸ਼ੀ ਸੂਦ, ਸੀਨੀਅਰ ਮੈਡੀਕਲ ਅਫਸਰ ਮਾਨਸਾ ਡਾ. ਗੁਰਮੇਲ ਸਿੰਘ, ਸੀਨੀਅਰ ਮੈਡੀਕਲ ਅਫਸਰ ਖਿਆਲਾ ਕਲਾਂ ਡਾ. ਰਵਿੰਦਰ ਸਿੰਗਲਾ, ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾ. ਸਰਬਜੀਤ ਸਿੰਘ, ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਰਦੂਲਗੜ੍ਹ ਡਾ. ਵੇਦ ਪ੍ਰਕਾਸ਼ ਸੰਧੂ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਵਿਜੈ ਕੁਮਾਰ ਜੈਨ, ਸੁਪਰਡੈਂਟ ਪ੍ਰਤਾਪ ਸਿੰਘ, ਸੀਨੀਅਰ ਸਹਾਇਕ ਸੰਦੀਪ ਸਿੰਘ ਡੀਪੀਐੱਮ ਅਵਤਾਰ ਸਿੰਘ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ, ਤਿਰਲੋਕ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਸੰਤੋਸ਼ ਭਾਰਤੀ, ਜ਼ਿਲ੍ਹਾ ਅਕਾਊਂਟ ਅਫ਼ਸਰ ਲਵਲੀ ਗੋਇਲ ਸਟੈਨੋ ਜਸਪ੍ਰੀਤ ਕੌਰ, ਰੇਣੂ ਆਦਿ ਹਾਜ਼ਰ ਸਨ।