ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੂਰਵ ਸੰਬੰਧਿਤ ਸੈਮੀਨਾਰ ਕਰਾਇਆ ਗਿਆ
ਸਰਕਾਰੀ ਸੈਕੰਡਰੀ ਸਮਾਰਟ ਸਕੂਲ
Publish Date: Sun, 23 Aug 2026 05:49 PM (IST)
Updated Date: Sun, 23 Aug 2026 05:51 PM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ ਝੁਨੀਰ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ ਵਿਖੇ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਵ ਨਾਲ ਸੰਬੰਧਿਤ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਰਦੂਲਗੜ੍ਹ ਦੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਤੇ ਮਨੋਜ ਕੁਮਾਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੁੱਖ ਬੁਲਾਰੇ ਬਲਜੀਤ ਪਾਲ ਲੈਕਚਰਾਰ ਪੋਲ ਸਾਇੰਸ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਸਕੂਲ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਜੋਕੇ ਸਮੇਂ ਵਿਚ ਜਦੋਂ ਮਨੁੱਖ ਨੈਤਿਕ ਕਦਰਾਂ-ਕੀਮਤਾਂ ਪੱਖੋਂ ਡਿਗ ਰਿਹਾ ਹੈ ਤਾਂ ਸਿੱਖਿਆ ਵਿਭਾਗ ਵੱਲੋਂ ਅਤੇ ਭਾਸ਼ਾ ਵਿਭਾਗ ਮਾਨਸਾ ਵੱਲੋਂ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੀ ਸ਼ਖਸ਼ੀਅਤ ਤੇ ਮਹੱਤਵਪੂਰਨ ਪ੍ਰਭਾਵ ਪਾਉਂਦੇ ਹਨ। ਨੀਤਿਕਾ ਅਤੇ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਨੇ ਜਾਤੀ ਪ੍ਰਥਾ ਦਾ ਖੰਡਨ ਕੀਤਾ ਅਤੇ ਸੱਚੀ ਸੁੱਚੀ ਕਿਰਤ ਕਰਨ ਦੀ ਪ੍ਰੇਰਨਾ ਦਿੱਤੀ। ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚੇ ਵਿਜੇ ਕੁਮਾਰ ਜੀ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਜਸਵੀਰ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।