
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਿਲ੍ਹਾ ਬਾਲ ਭਲਾਈ ਕੌਂਸਲ, ਮਾਨਸਾ

ਪੱਤਰ ਪ੍ਰੇਰਕ ਪੰਜਾਬੀ ਜਾਗਰਣ
ਮਾਨਸਾ
ਜ਼ਿਲ੍ਹਾ ਬਾਲ ਭਲਾਈ ਕੌਂਸਲ ਮਾਨਸਾ ਵੱਲੋਂ ਬੱਚਿਆਂ ਵਿਚ ਕਿਤਾਬਾਂ ਪੜ੍ਹਨ ਦੀ ਰੁਚੀ ਨੂੰ ਉਤਸ਼ਾਹਿਤ ਕਰਨ ਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਚਿਲਡਰਨ ਲਾਇਬ੍ਰੇਰੀ ਤੇ ਕਲੱਬ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਖੁਸ਼ਵੀਰ ਕੌਰ ਨੇ ਦੱਸਿਆ ਕਿ ਚਿਲਡਰਨ ਲਾਇਬ੍ਰੇਰੀ ’ਚ ਬੱਚਿਆਂ ਲਈ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਗਿਆਨਵਰਧਕ ਤੇ ਰੌਚਕ ਪੁਸਤਕਾਂ ਉਪਲਬਧ ਹਨ। ਬੱਚੇ ਇੱਥੇ ਆ ਕੇ ਆਪਣੀ ਪਸੰਦ ਦੀਆਂ ਕਿਤਾਬਾਂ ਪੜ੍ਹ ਸਕਦੇ ਹਨ ਤੇ ਆਪਣਾ ਖਾਲੀ ਸਮਾਂ ਰਚਨਾਤਮਕ ਢੰਗ ਨਾਲ ਬਿਤਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਤੇ ਕਲੱਬ ਦਾ ਮੁੱਖ ਉਦੇਸ਼ ਬੱਚਿਆਂ ਵਿਚ ਪੜ੍ਹਨ ਦੀ ਆਦਤ, ਰਚਨਾਤਮਕ ਸੋਚ, ਗਿਆਨ ਤੇ ਆਤਮ - ਵਿਸ਼ਵਾਸ ਨੂੰ ਵਿਕਸਿਤ ਕਰਨਾ ਹੈ। ਕਿਤਾਬਾਂ ਪੜ੍ਹਨ ਨਾਲ ਬੱਚਿਆਂ ਦੇ ਬੌਧਿਕ, ਸਮਾਜਿਕ ਤੇ ਸਿਰਜਣਾਤਮਕ ਵਿਕਾਸ ਨੂੰ ਉਤਸ਼ਾਹ ਮਿਲਦਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਖੁਸ਼ਵੀਰ ਕੌਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ ਅਤੇ ਚਿਲਡਰਨ ਲਾਇਬ੍ਰੇਰੀ ਤੇ ਕਲੱਬ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।