ਐਸਡੀ ਕੰਨਿਆ ਮਹਾਂਵਿਦਿਆਲਾ ਮਾਨਸਾ ਵਿਖੇ 11ਵੇਂ ਆਯੁਰਵੇਦਿਕ ਦਿਵਸ ਦੇ ਮੌਕੇ ਇੱਕ ਵਿਸ਼ੇਸ ਸੈਮੀਨਾਰ ਕਰਵਾਇਆ ਸਥਾਨਕ ਐਸ.ਡੀ ਕੰਨਿਆ ਮਹਾਂਵਿਦਿਆਲਾ,
Publish Date: Mon, 21 Sep 2026 05:38 PM (IST)
Updated Date: Mon, 21 Sep 2026 05:39 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸਥਾਨਕ ਐੱਸਡੀ ਕੰਨਿਆ ਮਹਾਂਵਿਦਿਆਲਾ ਮਾਨਸਾ ਵਿਖੇ ਕਾਲਜ ਪ੍ਰਿੰਸੀਪਲ ਡਾ. ਗਰਿਮਾ ਮਹਾਜਨ ਦੀ ਯੋਗ ਰਹਿਨੁਮਾਈ ਹੇਠ ਐੱਨਐੱਸਐੱਸ ਵਿਭਾਗ ਦੁਆਰਾ ਸਾਇੰਸ ਵਿਭਾਗ ਦੇ ਸਹਿਯੋਗ ਨਾਲ 11ਵੇਂ ਆਯੁਰਵੇਦਿਕ ਦਿਵਸ ਦੇ ਮੌਕੇ ਇਕ ਵਿਸ਼ੇਸ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਨੂੰ ਦੋ ਸ਼ੈਸਨਾਂ ਵਿੱਚ ਆਯੋਜਿਤ ਕੀਤਾ ਗਿਆ, ਜਿਸ ਦਾ ਮੁੱਖ ਉਦੇਸ ਵਿਦਿਆਰਥਣਾਂ ਨੂੰ ਸਿਹਤਮੰਦ ਜੀਵਨਸ਼ੈਲੀ ਯੋਗ ਤੇ ਮਹਿਲਾ ਸਿਹਤ ਸਬੰਧੀ ਜਾਗਰੂਕ ਕਰਨਾ ਸੀ। ਪਹਿਲੇ ਸ਼ੈਸਨ ਦੌਰਾਨ ਡਾ.ਸੀਮਾ ਗੋਇਲ ਆਯੁਰਵੈਦਿਕ ਮੈਂਡੀਕਲ ਅਫ਼ਸਰ ਆਯੁਸ਼ਮਾਨ ਆਰੋਗਿਆ ਕੇਂਦਰ ਚਕੇਰੀਆਂ ਨੇ ਮੁੱਖ ਬੁਲਾਰੇ ਵੱਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥਣਾਂ ਨੂੰ ਪੀਐਸਓਡੀ ਵਾਲੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਦੀ ਰੋਕਥਾਮ ਲਈ ਵੱਖ-ਵੱਖ ਯੋਗ ਆਸਣ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕੁਮਾਰੀ ਇੰਦਰਾਵਤੀ ਯੋਗ ਇੰਸਟਕਟਰ ਨੇ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕਰਵਾਇਆ। ਸ਼ੈਸਨ ਦੇ ਅੰਤ ਵਿੱਚ ਸਾਇੰਸ ਵਿਭਾਗ ਦੇ ਮੁੱਖੀ ਰੀਤਾ ਰਾਣੀ ਨੇ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਅਤੇ ਕਾਲਜ ਪ੍ਰਿੰਸੀਪਲ ਡਾ.ਗਰਿਮਾ ਮਹਾਜਨ ਦੁਆਰਾ ਟੀਮ ਨੂੰ ਸਨਮਾਨਿਤ ਕੀਤਾ ਗਿਆ। ਸੈਮੀਨਾਰ ਦੇ ਦੂਜੇ ਸ਼ੈਸਨ ਦੌਰਾਨ ਇੰਨਰਵੀਲ੍ਹ ਕਲੱਬ ਮਾਨਸਾ ਵੱਲੋਂ ਸਰਵੀਕਲ ਕੈਂਸਰ ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਦੇ ਮੁੱਖ ਬੁਲਾਰੇ ਡਾ.ਸ਼ੈਂਕੀ ਬਾਂਸਲ ਨੇ ਸਰਵੀਕਲ ਕੈਂਸਰ ਦੀ ਰੋਕਥਾਮ ਲਈ ਟੀਕਾਕਰਣ ਪ੍ਰਕਿਆ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਇਸ ਸਮੱਸਿਆ ਤੋਂ ਨਿਜਾਤ ਪਾਈ ਜਾ ਸਕੇ। ਇਸ ਤੋਂ ਇਲਾਵਾ ਕਲੱਬ ਦੇ ਪ੍ਰਧਾਨ ਮਿਸ ਪ੍ਰਾਚੀ ਅਤੇ ਸਮੂਹ ਟੀਮ ਵੱਲੋਂ ਵਿਦਿਆਰਥਣਾਂ ਨੂੰ ਸੈਨੇਟਰੀ ਪੈਡ ਵੰਡੇ ਗਏ। ਸ਼ੈਸ਼ਨ ਦੇ ਅੰਤ ਵਿੱਚ ਐੱਨ.ਐਸ.ਐਸ ਪ੍ਰੋਗਰਾਮ ਅਫਸਰ ਹਿਮਾਨੀ ਸ਼ਰਮਾ ਵੱਲੋਂ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਕਾਲਜ ਪ੍ਰਿੰਸੀਪਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਨਐਸਐਸ ਅਫ਼ਸਰ ਅਤੇ ਸਾਇੰਸ ਵਿਭਾਗ ਦਾ ਸਮੂਹ ਸਟਾਫ਼ ਮੌਜੂਦ ਰਿਹਾ।