ਹਸਨਪੁਰ ਦੇ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਐੱਸਐੱਸਪੀ ਦਫ਼ਤਰ ਅੱਗੇ ਮੋਰਚਾ
ਪਿੰਡ ਹਸਨਪੁਰ ਦੇ ਨੌਜਵਾਨ ਦਵਿੰਦਰ ਸਿੰਘ
Publish Date: Sat, 04 Apr 2026 06:22 PM (IST)
Updated Date: Sun, 05 Apr 2026 04:07 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪਿੰਡ ਹਸਨਪੁਰ ਦੇ ਨੌਜਵਾਨ ਦਵਿੰਦਰ ਸਿੰਘ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਕਿਸਾਨ, ਮਜ਼ਦੂਰ ਜੱਥੇਬੰਦੀਆਂ ਅਤੇ ਐਕਸ਼ਨ ਕਮੇਟੀ ਵੱਲੋਂ ਕਰਨ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਮਾਨਸਾ ਜ਼ਿਲ੍ਹੇ ਦੇ ਐਸਐਸਪੀ ਦਫ਼ਤਰ ਵਿਖੇ ਰੋਹ ਭਰਪੂਰ ਧਰਨਾ ਦੇ ਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਪਿੰਡ ਹਸਨਪੁਰ ਦਾ ਨੌਜਵਾਨ ਦਵਿੰਦਰ ਸਿੰਘ ਬਰਨਾਲਾ ਪਿੰਡ ਦੇ ਪਰਿਵਾਰ ਤੋਂ ਤੰਗ ਆ ਕੇ ਬਰਨਾਲਾ ਪਿੰਡ ਵਿੱਚ ਸਲਫ਼ਾਸ ਖਾ ਕੇ ਖੁਦਕੁਸ਼ੀ ਕਰ ਗਿਆ ਸੀ। ਇਸ ਦਾ ਪਰਚਾ ਮਾਨਸਾ ਸਦਰ ਥਾਣੇ ਦੀ ਪੁਲਿਸ ਵੱਲੋਂ ਦਰਜ ਕੀਤਾ ਹੋਇਆ ਹੈ। ਪਰ ਇੱਕ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਗਿਆ, ਪਰ ਦੋ ਨੂੰ ਛੱਡ ਦਿੱਤਾ ਗਿਆ। ਇਸ ਦੇ ਰੋਸ ਵਜੋਂ ਪਿੰਡ ਹਸਨਪੁਰ ਦੇ ਇਲਾਕਾ ਨਿਵਾਸੀਆਂ ਤੇ ਜੱਥੇਬੰਦੀਆਂ ਨੇ ਇਹ ਪੱਕਾ ਮੋਰਚਾ ਸ਼ੁਰੂ ਕਰਦਿਆਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਨਾਮਜਦ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਜ਼ੇਲ੍ਹ ਭੇਜਿਆ ਜਾਵੇ। ਇਸ ਰੋਸ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਪੰਜਾਬ ਕਿਸਾਨ ਯੂਨੀਅਨ ਅਤੇ ਐਕਸ਼ਨ ਕਮੇਟੀ ਹਸਨਪੁਰ ਅਤੇ ਹੋਰ ਬਹੁਤ ਸਾਰੀਆਂ ਜੱਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਬੁਲਾਰਿਆਂ ਨੇ ਐਲਾਨ ਕੀਤਾ ਕਿ ਦਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਤੇ ਮੁਲਜ਼ਮਾਂ ਨੂੰ ਨਾਮਜ਼ਦਗੀ ਕਰਕੇ ਜ਼ੇਲ੍ਹ ਭੇਜਣ ਤੱਕ ਇਹ ਪੱਕਾ ਮੋਰਚਾ ਜਾਰੀ ਰਹੇਗਾ। ਧਰਨੇ ਵਿੱਚ ਵੱਖ ਵੱਖ ਬੁਲਾਰਿਆਂ ਵੱਲੋਂ ਸੰਬੋਧਨ ਕੀਤਾ ਗਿਆ ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀਬਾਘਾ, ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਬਰੇ, ਦੇਵੀਂ ਰਾਮ ਰੰਘੜਿਆਲ, ਦਰਸ਼ਨ ਸਿੰਘ ਗੁਰਨੇ ਕਲਾਂ, ਬਲਵਿੰਦਰ ਸ਼ਰਮਾ ਖਿਆਲਾਂ, ਬਲਜੀਤ ਸਿੰਘ ਭੈਣੀਬਾਘਾ, ਬਲਕਾਰ ਸਿੰਘ ਚਹਿਲਾਂ ਵਾਲੀ, ਹਰਬੰਸ ਸਿੰਘ ਟਾਡੀਆ, ਮੇਲਾ ਸਿੰਘ ਦਿਆਲੂ, ਜਸਪਾਲ ਸਿੰਘ ਉੱਭਾ, ਅਤੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੁਰਜੰਟ ਸਿੰਘ ਮਾਨਸਾ, ਨਰਿੰਦਰ ਕੌਰ ਮਾਨਸਾ, ਰਜਿੰਦਰ ਸਿੰਘ ਮਾਨਸ਼ਾਹੀਆ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਨਿਰਮਲ ਸਿੰਘ ਝੰਡੂਕੇ, ਫਰਦ ਕੇਂਦਰ ਕੰਪਿਊਟਰ ਐਜੂਕੇਸ਼ਨ ਦੇ ਰਮਨਦੀਪ ਸਿੰਘ, ਆਦਿ ਆਗੂ ਵਰਕਰ ਸ਼ਾਮਿਲ ਸਨ।