ਨੌਕਰੀ ਮਿਲਣ’ਤੇ ਵਿਦਿਆਰਥਣ ਸਨਮਾਨਿਤ
ਸਰਕਾਰੀ ਸੈਕੰਡਰੀ ਸਕੂਲ ਦੀ ਵਿਦਿਆਰਥਣ
Publish Date: Sat, 07 Mar 2026 05:59 PM (IST)
Updated Date: Sun, 08 Mar 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਰਕਾਰੀ ਸੈਕੰਡਰੀ ਸਕੂਲ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਹਰਜੀਤ ਸਿੰਘ ਸਕੂਲ ਵਿੱਚੋ ਬਾਰ੍ਹਵੀਂ ਤੱਕ ਦੀ ਪੜ੍ਹਾਈ ਪੂਰੀ ਕਰਕੇ ਗਈ ਸੀ। ਉਸ ਨੂੰ ਬਿਜਲੀ ਬੋਰਡ ਵਿਚ ਲਾਈਨਮੈਨ ਦੀ ਨੌਕਰੀ ਮਿਲਣ ਤੇ ਸਕੂਲ ਦੇ ਇੰਚਾਰਜ ਹਰਪ੍ਰੀਤ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਜਿਹੇ ਵਿਦਿਆਰਥੀ ਦੂਜੇ ਵਿਦਿਆਰਥੀਆਂ ਲਈ ਵੀ ਪ੍ਰੇਰਣਾਸਰੋਤ ਹਨ, ਜਿਨ੍ਹਾਂ ਨੇ ਆਪਣੇ ਮਾਤਾ-ਪਿਤਾ ਤੇ ਸਕੂਲ ਦੇ ਨਾਂ ਨੂੰ ਰੋਸ਼ਨ ਕੀਤਾ ਅਤੇ ਸਮਾਜ ਵਿੱਚ ਅਧਿਆਪਕਾਂ ਦਾ ਮਾਣ ਵਧਾਇਆ।