ਪੀਐੱਮ ਸ਼੍ਰੀ ਸਕੂਲਾਂ ਦੇ ਅਧਿਆਪਕਾਂ ਲਈ ਸਿਖਲਾਈ ਕੈਂਪ ਲਗਾਇਆ
ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ
Publish Date: Mon, 05 Oct 2026 04:24 PM (IST)
Updated Date: Mon, 05 Oct 2026 04:26 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ (ਮਾਨਸਾ) ਦੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ 15 ਪੀਐਮ ਸ਼੍ਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ। ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯੋਗਤਾ ਅਧਾਰਿਤ ਸਿੱਖਿਆ ਸਮੇਂ ਦੀ ਮੁੱਖ ਲੋੜ ਹੈ। ਇਹਨਾਂ ਟ੍ਰੇਨਿੰਗਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਬਲਵਿੰਦਰ ਸਿੰਘ ਬਾਘਾ ਅਤੇ ਜ਼ਿਲਾ ਰਿਸੋਰਸ ਕੋਆਡੀਨੇਟਰ ਨਵਨੀਤ ਕੱਕੜ ਨੇ ਦੱਸਿਆ ਕਿ ਤਿੰਨ ਪੜਾਵਾਂ ਵਿੱਚ ਪੂਰਨ ਹੋਣ ਵਾਲੀ ਇਸ ਟ੍ਰੇਨਿੰਗ ਵਿੱਚ ਪੀਐਮ ਸ਼੍ਰੀ ਸਕੂਲਾਂ ਦੇ 250 ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਿਖਲਾਈ ਦੇ ਵਿਭਿੰਨ ਸੈਸ਼ਨਾਂ ਦੌਰਾਨ ਮਾਹਰ ਰਿਸੋਰਸ ਪਰਸਨਜ ਡਾ. ਸੁਸ਼ੀਲ ਕੁਮਾਰ, ਕੇਵਲ ਸਿੰਘ, ਤਰਨਜੀਤ ਸਿੰਘ, ਮੇਵਾ ਸਿੰਘ ਅਤੇ ਸੰਦੀਪ ਕੁਮਾਰ ਨੇ ਅਧਿਆਪਕਾਂ ਨਾਲ ਸਾਂਝਾ ਕੀਤਾ ਕਿ ਕਿਸ ਤਰ੍ਹਾਂ ਰਵਾਇਤੀ ਰੱਟਾ-ਪ੍ਰਣਾਲੀ ਤੋਂ ਉੱਪਰ ਉੱਠ ਕੇ ਵਿਦਿਆਰਥੀਆਂ ਦੀਆਂ ਵਿਹਾਰਕ ਸਮਰੱਥਾਵਾਂ, ਤਾਰਕਿਕ ਸੋਚ ਅਤੇ ਅਮਲੀ ਗਿਆਨ ਦੇ ਆਧਾਰ ਤੇ ਮੁਲਾਂਕਣ ਗਤੀਵਿਧੀਆਂ ਤਿਆਰ ਕੀਤੀਆਂ ਜਾ ਸਕਦੀਆਂ ਹਨ। ਇਹਨਾਂ ਸਿਖਲਾਈ ਕੈਂਪਾਂ ਵਿੱਚ ਸ਼ਾਮਿਲ ਹੋਣ ਵਾਲੇ ਭਾਗੀਦਾਰਾਂ ਨੂੰ ਲੋੜੀਂਦੀ ਸਟੇਸ਼ਨਰੀ ਅਤੇ ਰਿਫਰੈਸ਼ਮੈਂਟ ਵੀ ਦਿੱਤੀ।